BKU ਡਕੌਂਦਾ ਵੱਲੋਂ ਚੋਣਾਂ ਨਾ ਲੜਨ ਦਾ ਐਲਾਨ, 'ਸੰਯੁਕਤ ਸਮਾਜ ਮੋਰਚੇ' ਦਾ ਵੀ ਨਹੀਂ ਕਰਨਗੇ ਸਮਰਥਨ
Published : Dec 27, 2021, 4:35 pm IST
Updated : Dec 27, 2021, 4:35 pm IST
SHARE ARTICLE
BKU Dakonda
BKU Dakonda

ਸੰਯੁਕਤ ਸਮਾਜ ਮੋਰਚੇ ਦਾ ਸਮਰਥਨ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਉਸ ਦਾ ਵਿਰੋਧ ਕੀਤਾ ਜਾਵੇਗਾ। 

 

ਬਰਨਾਲਾ - ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਪੰਜਾਬ ਦੀਆਂ 22 ਕਿਸਾਨ ਜੱਥੇਬੰਦੀਆਂ ਵਲੋਂ 'ਸੰਯੁਕਤ ਸਮਾਜ ਮੋਰਚਾ' ਬਣਾ ਕੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਵੀ ਵੱਡਾ ਫੈਸਲਾ ਲਿਆ ਹੈ। ਬਰਨਾਲਾ ਦੇ ਤਰਕਸ਼ੀਲ ਭਵਨ ਵਿਚ ਸੂਬਾ ਪੱਧਰੀ ਲੀਡਰਸ਼ਿਪ ਨੇ ਮੀਟਿੰਗ ਦੌਰਾਨ ਡਕੌਂਦਾ ਗਰੁੱਪ ਨੇ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਕਿਸਾਨ ਜੱਥੇਬੰਦੀ ਨੇ ਸਾਫ਼ ਤੌਰ 'ਤੇ ਕਿਹਾ ਕਿ ਉਹਨਾਂ ਵੱਲੋਂ ਕਿਸੇ ਵੀ ਸਿਆਸੀ ਪਾਰਟੀ ਦੇ ਨਾਲ-ਨਾਲ ਸੰਯੁਕਤ ਸਮਾਜ ਮੋਰਚੇ ਦਾ ਸਮਰਥਨ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਉਸ ਦਾ ਵਿਰੋਧ ਕੀਤਾ ਜਾਵੇਗਾ। 

BKU Dakonda BKU Dakonda

ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਜਨਰਲ ਸਕੱਤਰ ਜਗਮੋਹਣ ਪਟਿਆਲਾ ਨੇ ਦੱਸਿਆ ਕਿ ਉਹਨਾਂ ਦੀ ਜੱਥੇਬੰਦੀ ਨੇ ਸੰਯੁਕਤ ਸਮਾਜ ਮੋਰਚੇ ਦਾ ਹਿੱਸਾ ਨਾ ਬਨਣ ਦਾ ਫੈਸਲਾ ਲਿਆ ਹੈ  ਉਨ੍ਹਾਂ ਦਾ ਇਸ ਸਬੰਧੀ ਸੰਯੁਕਤ ਮੋਰਚੇ ਨਾਲ ਕੋਈ ਵਾਅਦਾ ਨਹੀਂ ਹੋਇਆ ਸੀ। ਉਨ੍ਹਾਂ ਕਿਹਾ ਕਿ ਜੇ 32 ਜਥੇਬੰਦੀਆਂ ਸਾਂਝਾ ਫੈਸਲਾ ਕਰਦੀਆਂ ਤਾਂ ਜੱਥੇਬੰਦੀ ਦੇ ਸੰਵਿਧਾਨ ਵਿਚ ਸੋਧ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਭਾਵੇ ਉਹ ਸੰਯੁਕਤ ਸਮਾਜ ਮੋਰਚੇ ਦਾ ਹਿੱਸਾ ਨਹੀਂ ਬਣਨਗੇ, ਪਰ ਉਹ ਮੋਰਚੇ ਦੇ ਉਮੀਦਵਾਰਾਂ ਦਾ ਵਿਰੋਧ ਵੀ ਨਹੀਂ ਕਰਨਗੇ, ਕਿਉਂਕਿ ਇਨ੍ਹਾਂ ਦਾ ਹੁਣ ਤੱਕ ਦਾ ਕਿਰਦਾਰ ਕਿਸਾਨ ਪੱਖੀ ਰਿਹਾ ਹੈ ਅਤੇ ਉਹ ਕਿਸਾਨ ਸੰਘਰਸ਼ ਵਿਚ ਉਨ੍ਹਾਂ ਦੇ ਸਾਥੀ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਨੂੰ ਕਿਸਾਨੀ ਮੁੱਦਿਆਂ ਤੇ ਜ਼ਰੂਰ ਘੇਰਨਗੀਆਂ ਤੇ ਉਹਨਾਂ ਤੋਂ ਸਵਾਲ ਵੀ ਕੀਤੇ ਜਾਣਗੇ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement