ਰਾਹੁਲ ਗਾਂਧੀ 3 ਜਨਵਰੀ ਨੂੰ ਮੋਗਾ ਤੋਂ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ
Published : Dec 27, 2021, 8:31 am IST
Updated : Dec 27, 2021, 8:31 am IST
SHARE ARTICLE
Rahul Gandhi
Rahul Gandhi

ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਜਾਰੀ

 

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ। ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।

Navjot SidhuNavjot Sidhu

ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement