Bikram Singh Majithia: ਡਰੱਗ ਮਾਮਲੇ ’ਚ SIT ਅੱਗੇ ਨਹੀਂ ਪੇਸ਼ ਹੋਏ ਬਿਕਰਮ ਮਜੀਠੀਆ, SIT ਨੇ ਦੂਜੀ ਵਾਰ ਭੇਜਿਆ ਸੀ ਸੰਮਨ
Published : Dec 27, 2023, 1:12 pm IST
Updated : Dec 27, 2023, 1:12 pm IST
SHARE ARTICLE
Bikram Singh Majithia skips SIT summons in drug case
Bikram Singh Majithia skips SIT summons in drug case

ਦਸਿਆ ਜਾ ਰਿਹਾ ਹੈ ਕਿ ਪਿਛਲੀ ਪੇਸ਼ੀ ਦੌਰਾਨ ਮਜੀਠੀਆ ਨੇ ਐਸ.ਆਈ.ਟੀ. ਨੂੰ ਕਿਹਾ ਸੀ ਕਿ ਸ਼ਹੀਦੀ ਹਫ਼ਤੇ ਦੌਰਾਨ ਅਗਲੀ ਤਰੀਕ ਨਾ ਰੱਖੀ ਜਾਵੇ।

Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਬੁਧਵਾਰ ਨੂੰ ਪਟਿਆਲਾ ਵਿਚ ਉਨ੍ਹਾਂ ਵਿਰੁਧ ਜਾਰੀ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਸਾਹਮਣੇ ਪੇਸ਼ ਨਹੀਂ ਹੋਏ। ਮਜੀਠੀਆ ਆਖਰੀ ਵਾਰ 18 ਦਸੰਬਰ ਨੂੰ ਐਸ.ਆਈ.ਟੀ. ਸਾਹਮਣੇ ਪੇਸ਼ ਹੋਏ ਸਨ ਅਤੇ ਉਨ੍ਹਾਂ ਨੂੰ 27 ਦਸੰਬਰ ਲਈ ਮੁੜ ਸੰਮਨ ਜਾਰੀ ਕੀਤੇ ਗਏ ਸਨ।

ਦਸਿਆ ਜਾ ਰਿਹਾ ਹੈ ਕਿ ਪਿਛਲੀ ਪੇਸ਼ੀ ਦੌਰਾਨ ਮਜੀਠੀਆ ਨੇ ਐਸ.ਆਈ.ਟੀ. ਨੂੰ ਕਿਹਾ ਸੀ ਕਿ ਸ਼ਹੀਦੀ ਹਫ਼ਤੇ ਦੌਰਾਨ ਅਗਲੀ ਤਰੀਕ ਨਾ ਰੱਖੀ ਜਾਵੇ। ਐਸ.ਆਈ.ਟੀ. ਨੇ ਮਜੀਠੀਆ ਨੂੰ ਕੁੱਝ ਲਿਖਤੀ ਸਵਾਲ ਦਿਤੇ ਹਨ, ਜਿਨ੍ਹਾਂ ਦੇ ਜਵਾਬ ਆਉਣ ਵਾਲੇ ਸਮੇਂ 'ਚ ਲਿਖਤੀ ਰੂਪ 'ਚ ਦਿਤੇ ਜਾਣਗੇ। ਪੁਲਿਸ ਸੂਤਰਾਂ ਅਨੁਸਾਰ ਮਜੀਠੀਆ ਨੂੰ ਆਉਣ ਵਾਲੇ ਦਿਨਾਂ ਵਿਚ ਦੁਬਾਰਾ ਸੰਮਨ ਜਾਰੀ ਕੀਤਾ ਜਾ ਸਕਦਾ ਹੈ ਕਿਉਂਕਿ ਐਸ.ਆਈ.ਟੀ. ਦੇ ਮੁਖੀ ਮੁੱਖਵਿੰਦਰ ਸਿੰਘ ਛੀਨਾ 31 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਏਡੀਜੀਪੀ ਮੁੱਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਪਹਿਲੀ ਪੇਸ਼ੀ ਮੌਕੇ ਮਜੀਠੀਆ ਤੋਂ ਸੱਤ ਘੰਟੇ ਤੋਂ ਵੱਧ ਸਮੇਂ ਤਕ ਪੁੱਛਗਿੱਛ ਕੀਤੀ ਸੀ। ਇਹ ਪੁੱਛਗਿੱਛ ਪਟਿਆਲਾ ਦੇ ਏਡੀਜੀਪੀ ਦੇ ਦਫ਼ਤਰ ਵਿਚ ਜਗਦੀਸ਼ ਭੋਲਾ ਨਾਲ ਸਬੰਧ ਕਰੋੜਾਂ ਰੁਪਏ ਦੇ ਡਰੱਗ ਮਾਮਲੇ ਵਿਚ ਕੀਤੀ ਗਈ ਸੀ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਮਜੀਠੀਆ ਨੂੰ ਵਿਸ਼ੇਸ਼ ਤੌਰ 'ਤੇ ਵਿੱਤੀ ਲੈਣ-ਦੇਣ ਬਾਰੇ ਪੁੱਛਿਆ ਗਿਆ ਸੀ।

ਜ਼ਿਕਰਯੋਗ ਹੈ ਕਿ ਪੁਲਿਸ ਨੇ 20 ਦਸੰਬਰ 2021 ਨੂੰ ਮਜੀਠੀਆ ਵਿਰੁਧ ਕੇਸ ਦਰਜ ਕੀਤਾ ਸੀ ਪਰ ਅਦਾਲਤਾਂ ਵਲੋਂ ਉਸ ਦੀ ਗ੍ਰਿਫ਼ਤਾਰੀ ਦੋ ਮਹੀਨਿਆਂ ਲਈ ਟਾਲ ਦਿਤੀ ਗਈ ਸੀ। 5 ਮਹੀਨੇ ਜੇਲ ਵਿਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।

(For more Punjabi news apart from Bikram Singh Majithia skips SIT summons in drug case, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement