Harbhajan Singh ETO: ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ
Published : Dec 27, 2023, 4:43 pm IST
Updated : Dec 27, 2023, 4:43 pm IST
SHARE ARTICLE
Martyrdom of Sahibzadas of Dasam Patshah Ji is source of inspiration for all: Harbhajan Singh ETO
Martyrdom of Sahibzadas of Dasam Patshah Ji is source of inspiration for all: Harbhajan Singh ETO

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਸਮੇਂ ਲੋਕ ਨਿਰਮਾਣ ਮੰਤਰੀ ਵੱਲੋਂ ਖੂਨਦਾਨ

Harbhajan Singh ETO:  ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।  ਉਨ੍ਹਾਂ ਤੋਂ ਸੇਧ ਲੈ ਕੇ ਅਸੀਂ ਆਪਣਾ ਜੀਵਨ ਮਨੁੱਖਤਾ ਦੀ ਭਲਾਈ ਅਤੇ ਧਰਮ ਲਈ ਸਮਰਪਿਤ ਕਰ ਸਕਦੇ ਹਾਂ।

ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ।  ਉਹ ਆਪਣੇ ਪਰਿਵਾਰ ਸਮੇਤ 25 ਅਤੇ 26 ਦਸੰਬਰ ਨੂੰ ਜਥੇਦਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਜਥੇਦਾਰ ਕੁਲਵੰਤ ਸਿੰਘ ਅਤੇ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਨੰਦੇੜ ਪੁੱਜੇ ਸਨ।

 ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 26 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਵਿਖੇ ਲਗਾਏ ਗਏ ਮੁਫਤ ਸਿਹਤ ਜਾਂਚ ਅਤੇ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਦਿਆਂ ਖੂਨਦਾਨ ਕੀਤਾ। ਉਨ੍ਹਾਂ ਨੇ ਸਰਬ ਧਰਮ ਸੰਮੇਲਨ ਅਤੇ ਕੀਰਤਨ ਦਰਬਾਰ ਵਿੱਚ ਵੀ ਹਾਜ਼ਰੀ ਭਰੀ ਅਤੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਹ ਪਰਿਵਾਰ ਸਮੇਤ ਗੁਰਦੁਆਰਾ ਗੁਰੂ ਨਾਨਕ ਝੀਰਾ ਸਾਹਿਬ, ਬਿਦਰ ਵਿਖੇ ਵੀ ਨਤਮਸਤਕ ਹੋਏ।

(For more Punjabi news apart from Martyrdom of Sahibzadas of Dasam Patshah Ji is source of inspiration for all: Harbhajan Singh ETO  , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement