Gurdaspur Accident News: ਟਰੱਕ ਨੇ ਮਾਂ-ਧੀ ਨੂੰ ਦਰੜਿਆ, ਮੌਕੇ 'ਤੇ ਹੀ ਹੋਈ ਮੌਤ

By : GAGANDEEP

Published : Dec 27, 2023, 11:40 am IST
Updated : Dec 27, 2023, 3:41 pm IST
SHARE ARTICLE
Mother and daughter died in a tragic accident in Gurdaspur news in punjabi
Mother and daughter died in a tragic accident in Gurdaspur news in punjabi

Gurdaspur Accident News: ਬਾਲ ਬਾਲ ਬਚਿਆ 6 ਸਾਲਾ ਮਾਸੂਮ

Mother and daughter died in a tragic accident in Gurdaspur news in punjabi : ਗੁਰਦਾਸਪੁਰ ਸ਼ਹਿਰ ਦੇ ਹਰਦੋਚੰਨੀ ਰੋਡ ਦੇ ਮੁੱਖ ਚੌਰਾਹੇ 'ਤੇ ਟਰੱਕ ਅਤੇ ਈ-ਰਿਕਸ਼ਾ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ 'ਚ ਮਾਂ-ਧੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 6 ਸਾਲਾ ਬੱਚਾ ਵਾਲ-ਵਾਲ ਬਚ ਗਿਆ। ਇਸ ਦੌਰਾਨ ਪੁਲਿਸ ਨੇ ਟਰੱਕ ਡਰਾਈਵਰ ਨੂੰ ਹਿਰਾਸਤ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਔਰਤ ਦੀ ਪਛਾਣ 35 ਸਾਲਾ ਲਵਲੀ ਅਤੇ 4 ਸਾਲਾ ਲੜਕੀ ਸ਼ਹਿਨਾਜ਼ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Bharat Nyay Yatra: ਰਾਹੁਲ ਗਾਂਧੀ ਹੁਣ ਭਾਰਤ ਨਿਆਂ ਯਾਤਰਾ ਕਰਨਗੇ ਸ਼ੁਰੂ, 14 ਸੂਬਿਆਂ ਵਿੱਚੋਂ ਲੰਘੇਗੀ ਯਾਤਰਾ 

ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਕਤ ਔਰਤ ਪਿੰਡ ਕਾਲਾ ਨੰਗਲ ਤੋਂ ਆਪਣੀ ਧੀ ਦੀ ਦਵਾਈ ਲੈਣ ਲਈ ਈ-ਰਿਕਸ਼ਾ 'ਤੇ ਗੁਰਦਾਸਪੁਰ ਜਾ ਰਹੀ ਸੀ। ਜਦੋਂ ਉਹ ਨਬੀਪੁਰ ਚੌਕ ਨੇੜੇ ਪਹੁੰਚੀਆਂ ਤਾਂ ਈ-ਰਿਕਸ਼ਾ ਚਾਲਕ ਨੇ ਟਰੱਕ ਨੂੰ ਦੇਖ ਕੇ ਕੱਟ ਮਾਰ ਲਿਆ। 

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ RTA ਸਕੱਤਰ ਨੂੰ 5 ਹਜ਼ਾਰ ਦਾ ਜੁਰਮਾਨਾ, 145 ਦਿਨਾਂ ਤੱਕ ਨਹੀਂ ਜਾਰੀ ਹੋਇਆ ਲਾਇਸੈਂਸ

ਇਸ ਕਾਰਨ ਮਾਂ ਅਤੇ ਉਸ ਦੇ ਦੋਵੇਂ ਬੱਚੇ ਹੇਠਾਂ ਡਿੱਗ ਗਏ। ਜਿਸ ਤੋਂ ਬਾਅਦ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮਾਂ-ਧੀ ਨੂੰ ਕੁਚਲ ਦਿਤਾ। ਇਸ ਹਾਦਸੇ ਦੌਰਾਨ 4 ਸਾਲਾ ਪੁੱਤਰ ਸਾਈਡ 'ਤੇ ਡਿੱਗ ਗਿਆ ਅਤੇ ਵਾਲ-ਵਾਲ ਬਚ ਗਿਆ। ਟਰੱਕ ਦਾ ਟਾਇਰ ਮਾਂ-ਧੀ ਦੇ ਸਿਰ ਤੋਂ ਲੰਘਣ ਕਾਰਨ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬੇਟੀ ਦੀ ਹਸਪਤਾਲ 'ਚ ਮੌਤ ਹੋ ਗਈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਮਾਂ-ਧੀ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

For more news apart from Mother and daughter died in a tragic accident in Gurdaspur news in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement