Hoshiarpur News: ਇਕ ਹਫਤਾ ਪਹਿਲਾਂ ਹੀ ਕੈਨੇਡਾ ਤੋਂ ਆਏ ਮਾਂ-ਪੁੱਤ ਦੀ ਸੜਕ ਹਾਦਸੇ ’ਚ ਮੌਤ

By : GAGANDEEP

Published : Dec 27, 2023, 7:56 am IST
Updated : Dec 27, 2023, 10:07 am IST
SHARE ARTICLE
Mother and Son died in a road accident in Hoshiarpur News in punjabi
Mother and Son died in a road accident in Hoshiarpur News in punjabi

Hoshiarpur News: ਪੁੱਤ ਰੁਨਿਸ਼ ਰੰਧਾਵਾ ਤੇ ਮਾਂ ਨਿਸ਼ਾ ਰੰਧਾਵਾ ਵਜੋਂ ਹੋਈ ਮ੍ਰਿਤਕਾਂ ਦੀ ਪਹਿਚਾਣ

Mother and Son who came from Canada died in a road accident in Hoshiarpur News in punjabi: ਹੁਸ਼ਿਆਰਪੁਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਇਕ ਹਫਤਾ ਪਹਿਲਾ ਹੀ ਕੈਨੇਡਾ ਤੋਂ ਆਏ ਮਾਂ-ਪੁੱਤ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸੇ ’ਚ ਇਕ ਹੋਰ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋਇਆ ਹੈ ਜਿਸ ਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਹੋਇਆਂ ਡਾਕਟਰਾਂ ਵੱਲੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ: Food Recipes: ਘਰ ਵਿਚ ਬਣਾਓ ਗਾਜਰ ਦਾ ਪਰੌਂਠਾ 

ਮਿਲੀ ਜਾਣਕਾਰੀ ਅਨੁਸਾਰ ਐਕਟਿਵਾ ਤੇ ਮੋਟਰਸਾਈਕਲ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਐਕਟਿਵਾ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। 

ਇਹ ਵੀ ਪੜ੍ਹੋ: Farming News: ਕੁੱਝ ਖੇਤੀ ਸਹਾਇਕ ਧੰਦੇ ਅਪਣਾਉਣਾ ਵੀ ਅੱਜ ਦੇ ਸਮੇਂ ਦੀ ਹੈ ਮੁੱਖ ਮੰਗ 

ਮ੍ਰਿਤਕਾਂ ਦੀ ਪਹਿਚਾਣ ਪੁੱਤ ਰੁਨਿਸ਼ ਰੰਧਾਵਾ ਪੁੱਤਰ ਰੁਪਮ ਰੰਧਾਵਾ ਅਤੇ ਮਾਂ ਨਿਸ਼ਾ ਰੰਧਾਵਾ ਪਤਨੀ ਰੁਪਮ ਰੰਧਾਵਾ ਵਜੋਂ ਹੋਈ ਹੈ।  ਪੈਟਰੋਲ ਪੰਪ ’ਤੇ ਕੰਮ ਕਰਨ ਵਾਲੇ ਮੁੰਡਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਦੇ ਕਾਫੀ ਸਮੇਂ ਤੱਕ ਐਂਬੂਲੈਂਸ ਮੌਕੇ ’ਤੇ ਨਹੀਂ ਪਹੁੰਚੀ ਅਤੇ ਜੇਕਰ ਐਂਬੂਲੈਂਸ ਮੌਕੇ ’ਤੇ ਪਹੁੰਚ ਜਾਂਦੀ ਤਾਂ ਹੋ ਸਕਦਾ ਕਿਸੇ ਦੀ ਜਾਨ ਬਚ ਸਕਦੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਾਫ਼ੀ ਸਮਾਂ ਬਾਅਦ ਜਦੋਂ ਮਾਂ-ਪੁੱਤ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਤਾਂ ਡਾਕਟਰਾਂ ਨੇ ਮਾਂ-ਪੁੱਤ ਨੂੰ ਮ੍ਰਿਤਕ ਕਰਾਰ ਦੇ ਦਿਤਾ। ਗੰਭੀਰ ਜ਼ਖ਼ਮੀ ਲੜਕੇ ਜਿਸ ਦੀ ਅਜੇ ਪਛਾਣ ਨਹੀਂ ਹੋ ਸਕੀ, ਨੂੰ ਇਲਾਜ ਲਈ ਪੀਜੀਆਈ ਭੇਜ ਦਿੱਤਾ। ਦੂਜੇ ਪਾਸੇ ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਚੌਕੀ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਤੇ ਮਾਂ ਪੁੱਤ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ।

(For more news apart from Mother and Son died in a road accident in Hoshiarpur News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement