Sirhind Train Tragedy : ਬੱਚੀ ਸਮੇਤ ਔਰਤ ਆਈ ਰੇਲਗੱਡੀ ਦੀ ਲਪੇਟ 'ਚ, ਨਗਰ ਕੀਰਤਨ 'ਚ ਸ਼ਾਮਲ ਹੋਣ ਆਈਆਂ ਸਨ ਦੋਵੇਂ
Published : Dec 27, 2024, 1:44 pm IST
Updated : Dec 27, 2024, 1:44 pm IST
SHARE ARTICLE
Sirhind Train Tragedy Woman and child hit by train Latest News in Punjabi
Sirhind Train Tragedy Woman and child hit by train Latest News in Punjabi

7 ਸਾਲਾ ਬੱਚੀ ਦੀ ਮੌਤ ਤੇ ਔਰਤ ਗੰਭੀਰ ਜ਼ਖ਼ਮੀ

Sirhind Train Tragedy Woman and child hit by train Latest News in Punjabi : ਸਾਹਿਬ-ਏ-ਕਮਾਲ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਚੱਲ ਰਹੇ ਸਰਹੰਦ ਦੇ ਸ਼ਹੀਦੀ ਸਮਾਗਮ ਦੇ ਆਖ਼ਰੀ ਦਿਨ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਰੇਲਗੱਡੀ ਰਾਹੀਂ ਆ ਰਹੀ ਇਕ ਔਰਤ ਤੇ ਉਸ ਦੀ 7 ਸਾਲਾ ਬੱਚੀ ਹਾਦਸੇ ਦਾ ਸ਼ਿਕਾਰ ਹੋ ਗਈਆਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਦੋਂ ਇਹ ਔਰਤ ਤੇ ਉਸ ਦੀ 7 ਸਾਲਾ ਬੇਟੀ ਸਰਹਿੰਦ ਸਟੇਸ਼ਨ 'ਤੇ ਪਹੁੰਚੀਆਂ ਤਾਂ ਇਕ ਰੇਲਗੱਡੀ ਦੀ ਲਪੇਟ 'ਚ ਆ ਗਈਆਂ ਜਿਸ ਕਾਰਨ 7 ਸਾਲਾ ਬੱਚੀ ਦੀ ਮੌਤ ਹੋ ਗਈ, ਜਦ ਕਿ ਔਰਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਉਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਜੀਆਰਪੀ ਥਾਣਾ ਸਰਹਿੰਦ ਦੇ ਏ.ਐਸ.ਆਈ. ਕਾਬਲ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਲੜਕੀ ਤੇ ਔਰਤ ਦੀ ਹਾਲੇ ਤਕ ਪਛਾਣ ਨਹੀਂ ਹੋ ਸਕੀ ਹੈ। ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਉਨ੍ਹਾਂ ਦਸਿਆ ਕਿ ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਗੱਲ ਕਰਨ ਦੀ ਸਥਿਤੀ ਵਿਚ ਨਹੀਂ ਹੈ।

(For more Punjabi news apart from Sirhind Train Tragedy Woman and child hit by train Latest News in Punjabi stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement