ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ 8 ਦਿਨਾਂ ਰਿਮਾਂਡ ‘ਤੇ
Published : Jan 28, 2019, 3:00 pm IST
Updated : Jan 28, 2019, 4:11 pm IST
SHARE ARTICLE
Former SSP Charanjit Sharma
Former SSP Charanjit Sharma

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ...

ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕਰਕੇ 8 ਦਿਨਾਂ ਦੀ ਰਿਮਾਂਡ ‘ਤੇ ਲਿਆ ਗਿਆ ਹੈ। ਚਰਨਜੀਤ ਸ਼ਰਮਾ ਨੂੰ ਕੱਲ੍ਹ ਸਵੇਰੇ ਵਿਸ਼ੇਸ਼ ਜਾਂਚ ਟੀਮ ਵਲੋਂ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਚਰਨਜੀਤ ਸ਼ਰਮਾ ਨੂੰ ਜਾਇੰਟ ਇੰਟੈਰੋਗੇਸ਼ਨ ਸੈਂਟਰ (ਜੇਆਈਸੀ) ਅੰਮ੍ਰਿਤਸਰ ਲਿਆਉਣ ਦੀ ਬਜਾਏ ਫਰੀਦਕੋਟ ਹੀ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਐਸ.ਆਈ.ਟੀ. ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਬਾਰੇ ਵੱਡਾ ਖ਼ੁਲਾਸਾ ਕਰਦੇ ਹੋਏ ਦੱਸਿਆ ਸੀ ਕਿ ਸ਼ਰਮਾ ਪਹਿਲਾਂ ਦੇਸ਼ ਛੱਡਣ ਦੀ ਫ਼ਿਰਾਕ ਵਿਚ ਸੀ ਤੇ ਅੱਜ ਸਵੇਰੇ ਗ੍ਰਿਫ਼ਤਾਰੀ ਦੌਰਾਨ ਭੱਜਣ ਦੀ ਵੀ ਕੋਸ਼ਿਸ਼ ਕੀਤੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement