‘ਨਸ਼ੇੜੀ ਮੈਂ ਨਹੀਂ ਬਲਕਿ ਸੁਖਬੀਰ ਖ਼ੁਦ, ਹਿੰਮਤ ਹੈ ਤਾਂ ਡੋਪ ਟੈਸਟ ਕਰਵਾਏ’
Published : Jan 28, 2019, 1:05 pm IST
Updated : Jan 28, 2019, 1:05 pm IST
SHARE ARTICLE
Kulbir Singh Zira
Kulbir Singh Zira

ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਆੜੇ ਹੱਥੀ ਲੈਂਦੇ ਹੋਏ ਕਿਹਾ ਸੁਖਬੀਰ...

ਫਿਰੋਜ਼ਪੁਰ : ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਆੜੇ ਹੱਥੀ ਲੈਂਦੇ ਹੋਏ ਕਿਹਾ ਸੁਖਬੀਰ ਮੈਨੂੰ ਨਸ਼ੇੜੀ ਅਤੇ ਸਮੱਗਲਰ ਕਹਿਣ ਤੋਂ ਪਹਿਲਾਂ ਅਪਣੀ ਪੀੜ੍ਹੀ ਹੇਠ ਸੋਟਾ ਮਾਰੇ। ਸੁਖਬੀਰ 29 ਜਨਵਰੀ ਨੂੰ ਜ਼ੀਰਾ ਵਿਖੇ ਆਯੋਜਿਤ ਕੀਤੀ ਜਾਣ ਵਾਲੀ ਵਰਕਰ ਮੀਟਿੰਗ ਤੋਂ ਪਹਿਲਾਂ ਮੇਰੇ ਨਾਲ ਅਪਣਾ ਡੋਪ ਟੈਸਟ ਕਰਵਾਏ। ਉਨ੍ਹਾਂ ਕਿਹਾ ਕਿ ਜੇਕਰ ਉਸ ਨੇ ਅਪਣਾ ਡੋਪ ਟੈਸਟ ਨਾ ਕਰਵਾਇਆ ਤਾਂ ਕਾਂਗਰਸੀ ਵਰਕਰ ਸ਼ਾਂਤੀ ਪੂਰਵਕ ਢੰਗ ਨਾਲ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾਉਣਗੇ।

Notice to Sukhbir BadalSukhbir Badal

ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੁਖਬੀਰ ਬੁਖਲਾ ਗਏ ਹਨ ਅਤੇ ਉਨ੍ਹਾਂ ਨੂੰ ਪਤਾ ਨਹੀਂ ਲੱਗਦਾ ਕਿ ਕੀ ਬੋਲਣਾ ਚਾਹੀਦਾ ਹੈ ਤੇ ਕੀ ਬੋਲ ਰਹੇ ਹਨ। ਜ਼ੀਰਾ ਵਿਖੇ ਸੁਖਬੀਰ ਦਾ ਡੋਪ ਟੈਸਟ ਕਰਵਾਉਣ ਲਈ ਉਨ੍ਹਾਂ ਸਿਵਲ ਸਰਜਨ ਫਿਰੋਜ਼ਪੁਰ ਨੂੰ ਚਿੱਠੀ ਲਿਖ ਕੇ 29 ਜਨਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਾਲੇ ਪੈਲੇਸ ਵਿਚ ਡਾਕਟਰਾਂ ਅਤੇ ਕਿੱਟਾਂ ਉਪਲੱਬਧ ਕਰਵਾਉਣ ਸਬੰਧੀ ਕਿਹਾ ਹੈ। ਇਸ ਮੌਕੇ ਜ਼ੀਰਾ ਨੇ ਸੁਖਬੀਰ ਬਾਦਲ ‘ਤੇ ਨਸ਼ੇ ਨੂੰ ਲੈ ਕੇ 5 ਗੰਭੀਰ ਦੋਸ਼ ਵੀ ਲਾਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement