ਇਸ ਮੰਤਰੀ ਦੀ ਮਿਹਰਬਾਨੀ ਸਦਕਾ ਹਨੀਪ੍ਰੀਤ 5ਵੀਂ ਵਾਰ ਸੌਦਾ ਸਾਧ ਨੂੰ ਮਿਲੀ
Published : Jan 28, 2020, 12:07 pm IST
Updated : Jan 28, 2020, 12:19 pm IST
SHARE ARTICLE
File Photo
File Photo

ਦੋਹਾਂ ਵਿਚਾਲੇ ਕਰੀਬ 20 ਮਿੰਟ ਮੁਲਾਕਾਤ ਹੋਈ।

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਸੌਦਾ ਸਾਧ ਨਾਲ ਉਸ ਦੀ ਕਰੀਬੀ ਹਨੀਪ੍ਰੀਤ ਨਾਲ ਮੁਲਾਕਾਤਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਸੋਮਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ 'ਚ ਹਨੀਪ੍ਰੀਤ ਉਸ ਨੂੰ ਮਿਲਣ ਲਈ ਪੰਜਵੀਂ ਵਾਰ ਪੁੱਜੀ। ਦੋਹਾਂ ਵਿਚਾਲੇ ਕਰੀਬ 20 ਮਿੰਟ ਮੁਲਾਕਾਤ ਹੋਈ।

honeypreetFile photo

ਇਥੇ ਦਸਣਾ ਬਣਦਾ ਹੈ ਕਿ ਜੇਲ 'ਚੋਂ ਜ਼ਮਾਨਤ 'ਤੇ ਬਾਹਰ ਆਈ ਹਨੀਪ੍ਰੀਤ ਨੇ ਕੁੱਝ ਹੀ ਦਿਨਾਂ 'ਚ ਸੌਦਾ ਸਾਧ ਨਾਲ 5ਵੀਂ ਵਾਰ ਮੁਲਾਕਾਤ ਕੀਤੀ ਹੈ। ਰਾਮ ਰਹੀਮ ਸਾਧਵੀ ਯੌਨ ਸ਼ੋਸ਼ਣ ਅਤੇ ਸਿਰਸਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲਕਾਂਡ  ਮਾਮਲੇ 'ਚ ਸੌਦਾ ਸਾਧ ਰੋਹਤਕ ਦੀ ਸੁਨਾਰੀਆ ਜੇਲ 'ਚ ਸਜ਼ਾ ਕੱਟ ਰਿਹਾ ਹੈ।

honeypreet meet ram rahimFile Photo

ਦਸਣਯੋਗ ਹੈ ਕਿ ਪੰਚਕੂਲਾ 'ਚ ਭੜਕੀ ਹਿੰਸਾ ਅਤੇ ਅਗਜਨੀ ਨੂੰ ਲੈ ਕੇ ਹਨੀਪ੍ਰੀਤ ਲੰਬੇ ਸਮੇਂ ਤੋਂ ਅੰਬਾਲਾ ਜੇਲ ਵਿਚ ਬੰਦ ਸੀ। ਹਨੀਪ੍ਰੀਤ ਤੋਂ ਦੇਸ਼ਧਰੋਹ ਅਤੇ ਹੋਰ ਧਾਰਾਵਾਂ ਹਟ ਜਾਣ ਮਗਰੋਂ ਬੀਤੇ ਸਾਲ 6 ਨਵੰਬਰ ਮਹੀਨੇ ਜੇਲ 'ਚੋਂ ਜ਼ਮਾਨਤ 'ਤੇ ਰਿਹਾਅ ਹੋਈ ਸੀ।

honeypreet meet ram rahimFile Photo

ਉਦੋਂ ਤੋਂ ਉਹ ਸਿਰਸਾ ਡੇਰੇ ਵਿਚ ਰਹਿ ਰਹੀ ਹੈ। ਸੌਦਾ ਸਾਧ ਨਾਲ ਮੁਲਾਕਾਤ ਦੀ ਸੂਚੀ ਵਿਚ ਪਰਵਾਰਕ ਮੈਂਬਰਾਂ ਵੀ ਸ਼ਾਮਲ ਹਨ। ਚਰਚਾ ਇਹ ਛਿੜੀ ਹੋਈ ਹੈ ਕਿ ਡੇਰੇ ਦੇ ਪ੍ਰਬੰਧ ਨੂੰ ਲੈ ਕੇ ਰੌਲਾ ਪਿਆ ਹੋਇਆ ਹੈ, ਇਸ ਲਈ ਹੀ ਇਹ ਮੁਲਾਕਾਤਾਂ ਦਾ ਦੌਰ ਚੱਲ ਰਿਹਾ ਹੈ।

honeypreet meet ram rahimFile Photo

ਦੂਜੇ ਪਾਸੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਹਨੀਪ੍ਰੀਤ ਤੇ ਸੌਦਾ ਸਾਧ ਦੀਆਂ ਇਨ੍ਹਾਂ ਧੜਾਧੜ ਹੋ ਰਹੀਆਂ ਮੁਲਾਕਾਤਾਂ ਪਿਛੇ ਹਰਿਆਣਾ ਦੇ ਇਕ ਮੰਤਰੀ ਦੀ ਮਿਹਰਬਾਨੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement