ਗਣਤੰਤਰ ਦਿਵਸ ਦੇ ਸਮਾਗਮਾਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ
Published : Jan 28, 2020, 8:11 am IST
Updated : Jan 28, 2020, 8:11 am IST
SHARE ARTICLE
File photo
File photo

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਤਵਾਰ ਨੂੰ ਇਥੇ 71ਵੇਂ ਗਣਤੰਤਰ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ

ਐਸ.ਏ.ਐਸ. ਨਗਰ  (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਤਵਾਰ ਨੂੰ ਇਥੇ 71ਵੇਂ ਗਣਤੰਤਰ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ।

file photofile photo

ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਵਲੋਂ ਇਹ ਐਲਾਨ ਮਾਰਚ ਪਾਸਟ, ਮਨੋਰੰਜਕ ਲੋਕ ਨਾਚ ਅਤੇ ਹੋਰ ਸਭਿਆਚਾਰਕ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਤੋਂ ਬਾਅਦ ਕੀਤਾ ਗਿਆ।

file photofile photo

ਇਥੇ ਗਣਤੰਤਰ ਦਿਵਸ ਸਮਾਗਮਾਂ ਮੌਕੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਦੇ ਤਕਰੀਬਨ 1500 ਵਿਦਿਆਰਥੀਆਂ ਨੇ ਸਭਿਆਚਾਰਕ ਪੇਸ਼ਕਾਰੀਆਂ ਵਿਚ ਹਿੱਸਾ ਲਿਆ।  

file photofile photo

ਸਰਕਾਰ ਵਲੋਂ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਪ੍ਰਧਾਨਗੀ ਹੇਠ ਹੋਰਨਾਂ ਸਾਰੇ ਜ਼ਿਲ੍ਹਿਆਂ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement