ਚੰਗੇ ਭਵਿੱਖ ਲਈ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
Published : Jan 28, 2022, 3:14 pm IST
Updated : Jan 28, 2022, 3:14 pm IST
SHARE ARTICLE
Gurdev Singh
Gurdev Singh

ਟਰੱਕ ਡਰਾਈਵਰ ਸੀ ਮ੍ਰਿਤਕ ਵਿਅਕਤੀ

 

ਜਲੰਧਰ : ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

 

 

Gurdev SIngh
Gurdev SIngh

ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਦੇਵ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ 23 ਸਾਲ ਤੋਂ ਵਿਦੇਸ਼ ਦੀ ਧਰਤੀ ’ਤੇ ਰੋਜ਼ੀ-ਰੋਟੀ ਕਮਾਉਣ ਲਈ ਪਹਿਲਾਂ ਜਾਰਡਨ ਗਿਆ ਸੀ, ਜਿਥੇ 8-9 ਸਾਲ ਰਹਿਣ ਉਪਰੰਤ ਇਟਲੀ ਚਲਾ ਗਿਆ ਸੀ ਜਿਥੇ ਉਹ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਕਿ ਬੀਤੇ ਦਿਨੀਂ ਉਸ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ ਹੋ ਗਈ।

 

Death Death

ਮ੍ਰਿਤਕ ਗੁਰਦੇਵ ਸਿੰਘ ਇਟਲੀ ਵਿਖੇ ਆਪਣੇ ਰਿਸ਼ਤੇਦਾਰਾਂ ਦੇ ਕੋਲ ਰਹਿ ਰਿਹਾ ਸੀ। ਮ੍ਰਿਤਕ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ  ਬੁਰਾ ਹਾਲ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement