ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ
Published : Jan 28, 2022, 11:48 pm IST
Updated : Jan 28, 2022, 11:48 pm IST
SHARE ARTICLE
image
image

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ

ਅੰਮ੍ਰਿਤਸਰ, 28 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ): ਬੰਦੀ ਸਿੰਘਾਂ ਦੀ ਰਿਹਾਈ ਲਈ 7 ਨਵੰਬਰ 2021 ਨੂੰ ਗੁਰਦਵਾਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ ਵਿਖੇ ਅਰਦਾਸ ਕਰਨ ਦਾ ਜੋ ਉਦਮ ਕੀਤਾ ਗਿਆ ਸੀ, ਉਸ ਅਸਥਾਨ ਤੇ ਮਿਤੀ 26 ਜਨਵਰੀ ਨੂੰ ਪੰਜ ਸਿੰਘਾਂ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਤਰਲੋਕ ਸਿੰਘ, ਭਾਈ ਦਲਬੀਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਫਿਰ ਹਾਜ਼ਰੀ ਭਰ ਕੇ ਅਰਦਾਸ ਕੀਤੀ। 
ਇਸ ਮੌਕੇ ਪੰਜ ਸਿੰਘਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਪੰਥ ਨੂੰ ਵੀ ਕਾਰਜਸ਼ੀਲ ਹੋਣ ਦੀ ਅਪੀਲ ਕੀਤੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰ ਰਹੇ ਹਰ ਸੰਸਥਾ ਅਤੇ ਜਥੇਬੰਦੀ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ। ਇਸ ਨਾਲ ਹੀ ਪੰਜ ਸਿੰਘਾਂ ਨੇ ਮਿਤੀ 29 ਜਨਵਰੀ 2022 ਨੂੰ, ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਿੰਡ ਰੋਡੇ ਤੋਂ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੇ ਪਿੰਡ, ਭਗਤਾ ਭਾਈਕਾ ਬਠਿੰਡਾ ਤਕ ਕੱਢੇ ਜਾ ਰਹੇ ਪੰਥਕ ਰੋਸ ਮਾਰਚ ਦੀ ਹਮਾਇਤ ਕਰਦੇ ਹੋਏ ਸਿੱਖ ਸੰਗਤਾਂ ਨੂੰ ਵੱਧ ਤੋਂ ਵੱਧ ਇਸ ਮਾਰਚ ’ਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਹੈ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement