ਹਫ਼ਤਾਵਰੀ ਕਰਫ਼ਿਊ ਅਤੇ ਦੁਕਾਨਾਂ ਖੋਲ੍ਹਣ ਲਈ ਆਡ-ਈਵਨ ਸਿਸਟਮ ਹੋਇਆ ਖ਼ਤਮ
Published : Jan 28, 2022, 12:12 am IST
Updated : Jan 28, 2022, 12:12 am IST
SHARE ARTICLE
image
image

ਹਫ਼ਤਾਵਰੀ ਕਰਫ਼ਿਊ ਅਤੇ ਦੁਕਾਨਾਂ ਖੋਲ੍ਹਣ ਲਈ ਆਡ-ਈਵਨ ਸਿਸਟਮ ਹੋਇਆ ਖ਼ਤਮ

ਨਵੀਂ ਦਿੱਲੀ, 27 ਜਨਵਰੀ : ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਯਾਨੀ ਕਿ ਆਡ-ਈਵਨ ਅਤੇ ਹਫ਼ਤਾਵਰੀ ਕਰਫਿਊ ਹੁਣ ਖ਼ਤਮ ਕਰ ਦਿਤਾ ਗਿਆ ਹੈ। ਇਸ ਨਾਲ ਦਿੱਲੀ ਵਾਸੀਆਂ ਨੂੰ ਥੌੜ੍ਹੀ ਰਾਹਤ ਮਿਲੀ ਹੈ। ਵਿਆਹ ਪ੍ਰੋਗਰਾਮ ’ਚ ਵੀ ਛੋਟ ਦਿਤੀ ਜਾਵੇਗੀ।
ਅੱਜ ਕੋਰੋਨਾ ਹਾਲਾਤ ’ਤੇ ਦਿੱਲੀ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਦੀ ਅਹਿਮ ਬੈਠਕ ਹੋਈ, ਜਿਸ ’ਚ ਆਡ ਈਵਨ, ਹਫ਼ਤਾਵਰੀ ਕਰਫ਼ਿਊ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ। ਦਿੱਲੀ ’ਚ 50 ਫ਼ੀ ਸਦੀ ਸਮਰੱਥਾ ਨਾਲ ਸਿਨੇਮਾ ਹਾਲ ਖੋਲ੍ਹਣ ਦੀ ਮਨਜ਼ੂਰੀ ਦਿਤੀ ਗਈ ਹੈ। ਇਸ ਦੇ ਨਾਲ ਹੀ ਵਿਆਹ ਪ੍ਰੋਗਰਾਮ ’ਚ 200 ਲੋਕਾਂ ਦੇ ਸ਼ਾਮਲ ਹੋਣ ਦੀ ਛੋਟ ਮਿਲੇਗੀ। ਹਾਲਾਂਕਿ ਵਿਦਿਅਕ ਅਦਾਰੇ ਅਤੇ ਸਕੂਲ ਬੰਦ ਰਹਿਣਗੇ ਅਤੇ ਰਾਤਰੀ ਕਰਫ਼ਿਊ ਜਾਰੀ ਰਹੇਗਾ। ਉਨ੍ਹਾਂ ਦਸਿਆ ਕਿ ਸਰਕਾਰ ਦਫ਼ਤਰਾਂ ਨੂੰ ਵੀ 50 ਫ਼ੀ ਸਦੀ ਕਰਮਚਾਰੀਆਂ ਦੀ ਮੌਜੂਦਗੀ ਨਾਲ ਮੁੜ ਤੋਂ ਖੋਲ੍ਹਣ ਦੀ ਇਜਾਜ਼ਤ ਦੇ ਦਿਤੀ ਗਈ ਹੈ। 
ਇਸ ਤੋਂ ਪਹਿਲਾਂ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਸਕੂਲ ਖੋਲ੍ਹਣ ਦੀ ਗੱਲ ਕੀਤੀ ਸੀ। ਫ਼ੈਸਲਾ ਡੀ.ਡੀ. ਐਮ.ਏ. ਦੀ ਮੀਟਿੰਗ ’ਚ ਹੋਵੇਗਾ। ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਆਨ ਲਾਈਨ ਸਿਖਿਆ ਕਦੀ ਵੀ ਆਫ਼ ਲਾਈਨ ਸਿਖਿਆ ਦੀ ਥਾਂ ਨਹੀਂ ਲੈ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਕੂਲਾਂ ਨੂੰ ਉਸ ਸਮੇਂ ਬੰਦ ਕਰ ਦਿਤਾ ਸੀ ਜਦੋਂ ਇਹ ਬੱਚਿਆਂ ਲਈ ਸੁਰੱਖਿਅਤ ਨਹੀਂ ਸਨ ਪਰ ਹੁਣ ਜ਼ਿਆਦਾ ਸਾਵਧਾਨੀ ਵਿਦਿਆਰਥੀਆਂ ਨੂੰ ਨੁਕਸਾਨ ਪਹੁੰਚਾ ਰਹੀ ਹੈ।     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement