12 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਅਹਿਮ ਮੀਟਿੰਗ, ਹੋਰਨਾਂ ਜਥੇਬੰਦੀਆਂ ਨੂੰ ਭੇਜਿਆ ਸੱਦਾ
Published : Jan 28, 2025, 4:06 pm IST
Updated : Jan 28, 2025, 4:06 pm IST
SHARE ARTICLE
12 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਅਹਿਮ ਮੀਟਿੰਗ, ਹੋਰਨਾਂ ਜਥੇਬੰਦੀਆਂ ਨੂੰ ਭੇਜਿਆ ਸੱਦਾ
12 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਅਹਿਮ ਮੀਟਿੰਗ, ਹੋਰਨਾਂ ਜਥੇਬੰਦੀਆਂ ਨੂੰ ਭੇਜਿਆ ਸੱਦਾ

12 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵੱਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਇੱਕ ਅਹਿਮ ਮੀਟਿੰਗ ਰੱਖੀ ਗਈ

ਪੰਜਾਬ ਦੇ ਕਈ ਕਿਸਾਨ ਖਨੌਰੀ ਬਾਰਡਰ ਤੇ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਲਗਾਕੇ ਬੈਠੇ ਨੇ ਅਜਿਹੇ ਵਿੱਚ ਹੋਰ ਕਈ ਜਥੇਬੰਦੀਆਂ ਵਿੱਚ ਇਸ ਵਿੱਚ ਆਪਣਾ ਯੋਗਦਾਨ ਪਾ ਰਹੀਆਂ ਹਨ।12 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵੱਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਇੱਕ ਅਹਿਮ ਮੀਟਿੰਗ ਰੱਖੀ ਗਈ ਹੈ, ਜਿਸ ਲਈ ਕਈ ਹੋਰ ਕਿਸਾਨ ਜਥੇਬੰਦੀਆਂ ਨੂੰ ਵੀ ਸੱਦਾ ਭੇਜਿਆ ਗਿਆ ਹੈ।

ਇਸ ਸਬੰਧੀ ਇੱਕ ਪੱਤਰ ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ ਲਿਿਖਆ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਸਭ ਨੇ ਮੀਟਿੰਗ ਵਿੱਚ ਸ਼ਿਰਕਤ ਕਰਨੀ ਹੈ।ਇਸ ਵਿੱਚ ਮੋਗਾ ਵਿੱਚ ਹੋਈ ਸੰਯੁਕਤ ਕਿਸਾਨ ਮੋਰਚਾ ਦੀ 9 ਜਨਵਰੀ 2025 ਹੋਈ ਮਹਾਪੰਚਾਇਤ ਵਿੱਚ ਏਕਤਾ ਮਤਾ ਪਾਸ ਕਰਨ ਬਾਰੇ ਉਸਤੇ ਵਿਚਾਰ ਕਰਨ ਦੀ ਗੱਲ ਕਹੀ ਗਈ ਹੈ।

ਦੱਸ ਦਈਏ ਕਿ ਕਿਸਾਨ ਸੰਗਠਨਾਂ ਦੀ ਇਹ ਮੀਟਿੰਗ ਕਈ ਮਾਇਨਿਆਂ ਵਿੱਚ ਖਾਸ ਮੰਨੀ ਜਾ ਰਹੀ ਹੈ ਕਿਉਂਕਿ ਇਸ ਮੀਟਿੰਗ ਵਿੱਚ ਕਈ ਮੁੱਦਿਆਂ ਤੇ ਵਿਚਾਰ ਹੋ ਸਕਦਾ ਹੈ।ਇਸ ਮੀਟਿੰਗ ਵਿੱਚ ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ ਨੂੰ ਰੱਦ ਕਰਨ ਸਬੰਧੀ ਇੱਕ ਮੰਗ ਪੱਤਰ ਦੇਣ ਤੇ ਵੀ ਚਰਚਾ ਹੋਵੇਗੀ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰੱਦ ਕੀਤੇ ਕਾਲੇ ਕਿਸਾਨੀ ਕਾਨੂੰਨਾਂ ਲਈ ਨਵਾਂ ਖਰੜਾ ਬਣਾ ਕੇ ਵੱਖ-ਵੱਖ ਸਰਕਾਰਾਂ ਨੂੰ ਭੇਜਿਆ ਹੈ ਜੋ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਨੂੰ ਬਿਲਕੁਲ ਮਨਜ਼ੂਰ ਨਹੀਂ ਹੈ। ਖੇਤੀ ਖਰੜੇ ਨੂੰ ਮੁੱਢ ਤੋਂ ਰੱਦ ਕਰਦੇ ਹਾਂ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਇਸ ਉੱਤੇ ਸਪੈਸ਼ਲ ਸੈਸ਼ਨ ਬੁਲਾ ਕੇ ਖਰੜੇ ਨੂੰ ਰੱਦ ਕੀਤਾ ਜਾਵੇ।

 

Location: India, Punjab, Chiniot

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement