ਕਰਨਾਟਕ 'ਚ ਸੜਕ ਹਾਦਸੇ ਦੌਰਾਨ ਮਲੋਟ ਦੇ ਇੰਜੀਨੀਅਰ ਦੀ ਮੌਤ
Published : Jan 28, 2026, 8:41 am IST
Updated : Jan 28, 2026, 12:07 pm IST
SHARE ARTICLE
Malout engineer Abhir Narula dies in Karnataka
Malout engineer Abhir Narula dies in Karnataka

ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ

ਮਲੋਟ ਦੇ ਰਹਿਣ ਵਾਲੇ ਇੱਕ ਨੌਜਵਾਨ ਸਾਫਟਵੇਅਰ ਇੰਜੀਨੀਅਰ ਦੀ ਕਰਨਾਟਕ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਲੋਟ ਨਿਵਾਸੀ ਅਭੀਰ ਨਰੂਲਾ (25) ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹਾਦਸਾ ਸੋਮਵਾਰ ਸਵੇਰੇ ਕਰੀਬ ਛੇ ਵਜੇ ਕਰਨਾਟਕ ਦੇ ਤੁਮਕੁਰ ਜ਼ਿਲ੍ਹੇ ਵਾਪਰਿਆ। ਦੱਸਿਆ ਗਿਆ ਹੈ ਕਿ ਅਭੀਰ ਆਪਣੇ ਸਾਥੀਆਂ ਸਮੇਤ ਤਟਵਰਤੀ ਖੇਤਰਾਂ ਦੀ ਯਾਤਰਾ ਤੋਂ ਬਾਅਦ ਬੈਂਗਲੁਰੂ ਵੱਲ ਵਾਪਸ ਆ ਰਿਹਾ ਸੀ।

ਇਸ ਦੌਰਾਨ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਭੀਰ ਨਰੂਲਾ, ਅਨਿਕੇਤ ਅਤੇ ਸਨਮੁਖਥੀ (35) ਵਜੋਂ ਹੋਈ ਹੈ। ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦਿਆਂ ਹੀ ਮਲੋਟ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ। ਅਭੀਰ ਨਰੂਲਾ ਦੇ ਪਿਤਾ ਪ੍ਰੋ. ਰਾਜੇਸ਼ ਨਰੂਲਾ ਵਰਤਮਾਨ ਸਮੇਂ ਜਲੰਧਰ ਵਿੱਚ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement