ਮੋਹਾਲੀ ਦੇ ਐਸਐਸਪੀ ਆਫਿਸ ਦੇ ਬਾਹਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
Published : Jan 28, 2026, 3:46 pm IST
Updated : Jan 28, 2026, 5:29 pm IST
SHARE ARTICLE
Man shot dead outside Mohali's SSP office
Man shot dead outside Mohali's SSP office

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਹੋਏ ਫਰਾਰ

ਮੋਹਾਲੀ: ਮੋਹਾਲੀ ਦੇ ਐਸਐਸਪੀ ਆਫਿਸ ਦੇ ਬਾਹਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਰੁੜਕੀ ਦੇ ਰਹਿਣ ਵਾਲੇ ਗੁਰਵਿੰਦਰ ਵਜੋਂ ਮ੍ਰਿਤਕ ਦੀ ਪਛਾਣ ਹੋਈ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਫਾਇਰਿੰਗ ਦੀ ਸੂਚਨਾ ਮਿਲਦੇ ਹੀ ਥਾਣਾ ਸੋਹਾਣਾ ਦੀ ਪੁਲਿਸ ਅਤੇ ਉੱਚ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ।

3

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ ਅਤੇ ਕੁਝ ਸਮੇਂ ਲਈ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਂ ਬਾਹਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਪੁਲਿਸ ਵਲੋਂ ਮੌਕੇ ਤੋਂ ਸਬੂਤ ਇਕੱਠੇ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਫਰਾਰ ਹਮਲਾਵਰਾਂ ਦੀ ਭਾਲ ਲਈ ਨਾਕਾਬੰਦੀ ਕਰ ਦਿੱਤੀ ਗਈ ਹੈ। ਘਟਨਾ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਬਾਰੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਮੋਹਾਲੀ SSP ਦਫ਼ਤਰ ਦੇ ਬਾਹਰ ਕਤਲ ਮਾਮਲੇ 'ਤੇ DIG ਨਾਨਕ ਸਿੰਘ ਨੇ ਕਿਹਾ ਕਿ ਇਹ ਵਿਅਕਤੀ 4 ਕਿੱਲੋ ਅਫ਼ੀਮ ਮਾਮਲੇ 'ਚ ਪੇਸ਼ੀ 'ਤੇ ਆਇਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement