Punjab Weather Update: ਭਾਰੀ ਮੀਂਹ ਤੇ ਗੜੇਮਾਰੀ ਨੇ ਠਾਰਿਆ ਪੰਜਾਬ, ਅਗਲੇ ਤਿੰਨ ਦਿਨ ਧੁੰਦ ਅਤੇ ਸੀਤ ਲਹਿਰ ਦੀ ਚੇਤਾਵਨੀ

By : GAGANDEEP

Published : Jan 28, 2026, 6:28 am IST
Updated : Jan 28, 2026, 7:58 am IST
SHARE ARTICLE
Punjab Weather Update
Punjab Weather Update

Punjab Weather Update:ਕਈ ਜ਼ਿਲ੍ਹਿਆਂ ਵਿਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚਲਣ ਨਾਲ ਕਾਰੋਬਾਰ ਵੀ ਪ੍ਰਭਾਵਿਤ ਹੋਇਆ ਅਤੇ ਆਮ ਜਨ ਜੀਵਨ ਤੇ ਅਸਰ ਪਿਆ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਲੋਕਾਂ ਨੂੰ 30 ਤਰੀਕ ਤੱਕ ਲਗਾਤਾਰ ਤਿੰਨ ਦਿਨ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਔਰੇਂਜ ਚੇਤਾਵਨੀ ਜਾਰੀ ਕੀਤੀ ਹੈ। ਅੱਜ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਪਹਾੜਾਂ ਵਿੱਚ ਮੀਂਹ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੜੇਮਾਰੀ ਕਾਰਨ ਵੱਧ ਤੋਂ ਵੱਧ ਤਾਪਮਾਨ 3.1 ਡਿਗਰੀ ਘੱਟ ਗਿਆ। ਤਾਪਮਾਨ ਹੁਣ ਆਮ ਨਾਲੋਂ ਲਗਭਗ 4.9 ਡਿਗਰੀ ਘੱਟ ਹੈ, ਜਿਸ ਨਾਲ ਠੰਢ ਹੋਰ ਵੀ ਤੇਜ਼ ਹੋ ਗਈ ਹੈ।

ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਲੁਧਿਆਣਾ ਵਿੱਚ ਸਭ ਤੋਂ ਘੱਟ ਤਾਪਮਾਨ 7.7 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ’ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ 'ਚ ਕੁਝ ਥਾਵਾਂ 'ਤੇ ਸੀਤ ਲਹਿਰ ਚੱਲ ਸਕਦੀ ਹੈ। ਹਾਲਾਂਕਿ, ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ 28 ਜਨਵਰੀ, 31 ਜਨਵਰੀ ਅਤੇ 1 ਫਰਵਰੀ ਨੂੰ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। 2 ਫਰਵਰੀ ਨੂੰ ਵੀ ਸੂਬੇ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਘਟਣ ਦੀ ਸੰਭਾਵਨਾ ਹੈ, ਅਤੇ ਉਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਆਉਣ ਦੀ ਉਮੀਦ ਨਹੀਂ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement