ਭਗਵੰਤ ਮਾਨ ਨੇ ਪਾਕਿਸਤਾਨ ਨੂੰ ਦਿੱਤੀ ਚਿਤਾਵਨੀ - 'ਕਈ ਗੁਣਾ ਮੂੰਹ ਤੋੜ ਜਵਾਬ ਦਿੱਤਾ ਜਾਵੇ'
Published : Feb 28, 2019, 5:34 pm IST
Updated : Feb 28, 2019, 5:34 pm IST
SHARE ARTICLE
Bhagwant Mann
Bhagwant Mann

ਪਟਿਆਲਾ : ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ 'ਚ ਅਤਿਵਾਦੀ ਟਿਕਾਣਿਆਂ 'ਤੇ ਕੀਤੇ ਹਵਾਈ ਹਮਲਿਆਂ ਮਗਰੋਂ ਦੇਸ਼ ਵਾਸੀਆਂ 'ਚ ਜੋਸ਼ ਦਾ ਮਾਹੌਲ ਹੈ...

ਪਟਿਆਲਾ : ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ 'ਚ ਅਤਿਵਾਦੀ ਟਿਕਾਣਿਆਂ 'ਤੇ ਕੀਤੇ ਹਵਾਈ ਹਮਲਿਆਂ ਮਗਰੋਂ ਦੇਸ਼ ਵਾਸੀਆਂ 'ਚ ਜੋਸ਼ ਦਾ ਮਾਹੌਲ ਹੈ। ਅਜਿਹੇ ਮਾਹੌਲ 'ਚ ਸਿਆਸੀ ਪਾਰਟੀਆਂ ਨੇ ਵੀ ਕੇਂਦਰ ਸਰਕਾਰ ਦਾ ਸਮਰਥਨ ਕਰ ਕੇ ਚੰਗੀ ਮਿਸਾਲ ਪੇਸ਼ ਕੀਤੀ ਹੈ। ਅੱਜ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਪਾਕਿਸਤਾਨ ਨੂੰ ਸਖ਼ਤ ਸ਼ਬਦਾਂ 'ਚ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਕਾਇਰਾਨਾ ਹਮਲਿਆਂ ਲਈ ਕਈ ਗੁਣਾ ਵੱਧ ਮੂੰਹ ਤੋੜ ਜਵਾਬ ਦਿੱਤਾ ਜਾਣਾ ਚਾਹੀਦਾ ਹੈ।
ਨਾਭਾ ਵਿੱਚ ਪਹੁੰਚੇ ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਰਜੀਕਲ ਸਟ੍ਰਾਈਕ ਬਾਰੇ ਕਿਹਾ ਕਿ ਇਸ ਸੰਕਟ ਮੌਕੇ ਸਿਆਸੀ ਬਿਆਨਬਾਜ਼ੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਾਡੇ ਜਵਾਨਾਂ ਦਾ ਖ਼ੂਨ ਡੁੱਲ ਰਿਹਾ ਹੈ ਤਾਂ ਹੀ ਭਾਰਤੀ ਫ਼ੌਜਾਂ ਨੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ।
ਅਧਿਆਪਕਾਂ ਨੂੰ ਬਣਦਾ ਹੱਕ ਨਹੀਂ ਮਿਲ ਰਿਹੈ : ਮਾਨ ਨੇ ਕਿਹਾ ਕਿ ਪੰਜਾਬ ਵਿੱਚ ਅਧਿਆਪਕਾਂ ਨੂੰ ਬਣਦਾ ਹੱਕ ਨਹੀਂ ਮਿਲ ਰਿਹਾ। ਅਧਿਆਪਕਾਂ ਉੱਪਰ ਪਾਣੀ ਦੀ ਬੁਛਾੜਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਕੁੱਟਿਆ ਜਾ ਰਿਹਾ ਹੈ। ਪੇਪਰਾਂ ਦੇ ਸਮੇਂ ਸਭ ਤੋਂ ਵੱਧ ਵਿਦਿਆਰਥੀਆਂ ਦਾ ਨੁਕਸਾਨ ਹੋ ਰਿਹਾ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਮੀਟਿੰਗਾਂ ਦਾ ਸਮਾਂ ਦੇ ਕੇ ਵੀ ਨਹੀਂ ਮਿਲ ਰਹੇ।
ਲੋਕਾਂ ਨੇ ਖਹਿਰਾ ਨੂੰ ਫ਼ੇਸਬੁੱਕ ਲਾਈਵ ਹੋਣ ਲਈ ਨਹੀਂ ਚੁਣਿਆ ਸੀ : ਬੇਅਦਬੀ ਤੇ ਗੋਲੀ ਕਾਂਡ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਇਸ ਵਿੱਚ ਸ਼ਾਮਲ ਲੋਕਾਂ ਸੁਮੇਧ ਸੈਣੀ, ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਜੇਲਾਂ ਵਿੱਚ ਹੋਣਾ ਚਾਹੀਦਾ ਹੈ।  ਮਾਨ ਨੇ ਸੁਖਪਾਲ ਖਹਿਰਾ 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਭੁਲੱਥ ਦੇ ਲੋਕਾਂ ਨੇ ਉਨ੍ਹਾਂ ਨੂੰ ਫ਼ੇਸਬੁੱਕ ਲਾਈਵ ਹੋਣ ਲਈ ਨਹੀਂ ਸੀ ਚੁਣਿਆ। ਇੱਕ ਪਾਸੇ ਖਹਿਰਾ ਵਿਧਾਨ ਸਭਾ ਵਿੱਚ ਮੁੱਦੇ ਉਠਾਉਣ ਦੀ ਗੱਲ ਕਰ ਰਹੇ ਹਨ ਪਰ ਉਹ ਇੱਕ ਵੀ ਦਿਨ ਵਿਧਾਨ ਸਭਾ ਨਹੀਂ ਗਏ।
 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement