ਮੁੱਖ ਮੰਤਰੀ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਦੀ ਅਗਵਾਈ ਕਰਨ : ਮਜੀਠੀਆ
Published : Feb 28, 2021, 7:08 am IST
Updated : Feb 28, 2021, 7:08 am IST
SHARE ARTICLE
image
image

ਮੁੱਖ ਮੰਤਰੀ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਦੀ ਅਗਵਾਈ ਕਰਨ : ਮਜੀਠੀਆ

ਅੰਮਿ੍ਤਸਰ, 27 ਫ਼ਰਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) :  ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਤਿੰਨ ਖੇਤੀ ਕਾਨੂੰਨਾਂ ਵਿਰੁਧ ਚਲ ਰਹੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਕੇ ਇਸ ਮਾਮਲੇ 'ਤੇ ਸਪਸ਼ਟ ਸਟੈਂਡ ਲੈਣ ਨਾ ਕਿ ਕਿਸਾਨਾਂ 'ਤੇ ਕੇਂਦਰ ਦੀ ਗੱਲ ਮੰਨਣ ਲਈ ਦਬਾਅ ਪਾਉਣ ਵਾਸਤੇ ਪੰਜਾਬ ਸਰਕਾਰ ਦੇ ਅਫਸਰਾਂ ਨੁੰ ਵਰਤ ਕੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਯਤਨ ਕਰਨ | ਜ਼ਿਲ੍ਹੇ ਦੇ ਪਿੰਡ ਭੋਮਾ ਵਿਖੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਤਰਸੇਮ ਸਿੰਘ ਖਾਲਸਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸ੍ਰੀ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਸੇਮ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਉਹ ਪਹਿਲੇ ਦਿਨ ਤੋਂ ਹੀ ਕਿਸਾਨ ਅੰਦੋਲਨ ਨਾਲ ਜੁੜੇ ਹੋਏ ਸਨ ਤੇ ਦਿੱਲੀ ਡਟੇ ਹੋਏ ਸਨ | ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਮੁੱਖ ਮੰਤਰੀ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਵਾਸਤੇ ਆਪਣੇ ਅਫਸਰ ਤਾਇਨਾਤ ਕਰ ਕੇ  ਕੇਂਦਰ ਦੇ ਹੱਥਾਂ ਵਿਚ ਖੇਡ ਰਹੇ ਹਨ | ਉਹਨਾਂ ਕਿਹਾ ਕਿ ਅਫਸਰਾਂ ਨੁੰ ਕਿਹਾ ਜਾ ਰਿਹਾ ਹੈ  ਕਿ ਉਹ ਕੇਂਦਰ ਸਰਕਾਰ ਦੀ ਬੋਲੀ ਬੋਲਣ ਅਤੇ ਕਿਸਾਨ ਅੰਦੋਲਨ ਦੇ ਖਿਲਾਫ ਕੰਮ ਕਰਨ | ਕੈਪਟਨ  ਅਮਰਿੰਦਰ ਸਿੰਘ ਨੂੰ ਮੂਹਰੇ ਹੋ ਕੇ ਅਗਵਾਈ ਕਰਨ ਵਾਸਤੇ ਆਖਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆ ਰਹੇ ਵਿਧਾਨ ਸਭਾ ਸੈਸ਼ਨ ਵਿਚ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਆਪਣੇ ਸੰਘਰਸ਼ ਦੀ ਪਹੁੰਚ ਦੇ ਖਾਕੇ ਦਾ ਖੁਲ੍ਹਾਸਾ ਕਰਨਾ ਚਾਹੀਦਾ ਹੈ | ਮਜੀਠੀਆ ਨੇ ਕਿਸਾਨ ਆਗੂ  ਰਾਕੇਸ਼ ਟਿਕੈਤ ਤੇ ਦੇਸ਼ ਦੇ ਹੋਰਨਾਂ ਰਾਜਾਂ ਦੇ ਕਿਸਾਨ ਆਗੂਆਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਕਿਸਾਨ ਅੰਦੋਲਨ ਨੁੰ ਦੇਸ਼ ਭਰ ਵਿਚ ਪਹੁੰਚਾਇਆ ਹੈ | ਪੰਜਾਬੀਆਂ ਨੁੰ ਵਿਚੋਲੇ, ਖਾਲਿਸਤਾਨੀ ਤੇ ਨਕਸਲਵਾਦੀ ਦੱਸ ਕੇ ਅੰਦੋਲਨ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ |ਦੇਸ਼ ਭਰ ਦੇ ਕਿਸਾਨ ਆਗੂਆਂ ਦੇ  ਅੰਦੋਲਨ ਵਿਚ ਸ਼ਾਮਲ ਹੋਣ ਨਾਲ ਇਹ ਪ੍ਰਾਪੇਗੰਡਾ ਮੂਧੇ ਮੂੰਹ ਡਿੱਗਾ ਹੈ | 

ਕੈਪਸ਼ਨ—ਏ ਐਸ ਆਰ ਬimageimageਹੋੜੂ— 27— 7— ਬਿਕਰਮ ਸਿੰਘ ਮਜੀਠੀਆ ਪਿੰਡ ਭੋਮਾ ਵਿਖੇ ਪਰਿਵਾਰ ਦੁੱਖ ਸਾਂਝਾ ਕਰਦੇ ਹੋਏ | 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement