ਮਨ ਕੀ ਬਾਤ ਵਿੱਚ ਅੱਜ ਫਿਰ ਕੁਝ ਵੇਚੇਗੀ ਮੋਦੀ ਸਰਕਾਰ - ਰੁਲਦੂ ਸਿੰਘ ਮਾਨਸਾ

By : GAGANDEEP

Published : Feb 28, 2021, 10:42 am IST
Updated : Feb 28, 2021, 3:34 pm IST
SHARE ARTICLE
 Ruldu Singh Mansa
Ruldu Singh Mansa

ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਕੀਤੀ ਨਿਖੇਧੀ।

 ਮਾਨਸਾ:  ( ਪਰਮਦੀਪ ਰਾਣਾ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਲਗਾਤਾਰ ਸੰਘਰਸ਼ ਵਧਦਾ ਜਾ ਰਿਹਾ ਹੈ ਜਿੱਥੇ ਬਾਰਡਰਾਂ ਉਪਰ ਪ੍ਰਦਰਸ਼ਨ  ਉੱਥੇ ਹੀ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੀ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ  ਉਸੇ ਲੜੀ ਤਹਿਤ ਅੱਜ ਸੰਯੁਕਤ ਮੋਰਚੇ ਦੇ ਮੈਂਬਰ ਰੁਲਦੂ ਸਿੰਘ ਮਾਨਸਾ ਨੇ ਮਾਨਸਾ ਵਿੱਚ ਪਹੁੰਚ ਕੇ  ਮੀਟਿੰਗ ਕੀਤੀ ਅਤੇ ਲੋਕਾਂ ਨੂੰ ਅੰਦੋਲਨ ਪ੍ਰਤੀ ਜਾਗਰੂਕ ਕੀਤਾ । ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਕੀਤੀ ਨਿਖੇਧੀ।

 Ruldu Singh MansaRuldu Singh Mansa

ਸੰਯੁਕਤ ਮੋਰਚੇ ਦੇ ਮੈਂਬਰ ਰੁਲਦੂ ਸਿੰਘ ਮਾਨਸਾ ਨੇ ਲੋਕਾਂ ਨੂੰ ਅੰਦੋਲਨ ਪ੍ਰਤੀ ਜਾਗਰੂਕ ਕਰ ਕੇ ਦਿੱਲੀ ਜਾਣ ਲਈ ਪ੍ਰੇਰਿਤ ਕੀਤਾ। ਜਾਣਕਾਰੀ ਦਿੰਦਿਆਂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਉਪਰ ਤਸ਼ੱਦਦ ਢਾਹ ਰਹੀ ਹੈ ਪਰ ਕਿਸਾਨ ਆਪਣੇ ਹੱਕ ਲੈ ਕੇ ਹੀ ਵਾਪਸ ਮੁੜਨਗੇ।

 Ruldu Singh MansaRuldu Singh Mansa

ਲਗਾਤਾਰ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਛੇ ਸਾਲਾ ਦੇ ਵਿਚ ਸਭ ਤੋਂ ਮਾੜੀ ਸਰਕਾਰ ਸਾਬਤ ਹੋਵੇਗੀ ਕਿਉਂਕਿ ਕੇਂਦਰ ਸਰਕਾਰ ਲਗਾਤਾਰ ਪੈਟਰੋਲ ਡੀਜ਼ਲ ਅਤੇ ਗੈਸ ਸਿਲੰਡਰਾਂ ਦੇ ਵਿੱਚ  ਵਾਧੇ ਕਰ ਰਹੀ ਹੈ।

 Ruldu Singh MansaRuldu Singh Mansa

ਰੁਲਦੂ ਸਿੰਘ ਨੇ ਕਿਹਾ ਕਿ ਫਸਲਾਂ ਦੀ ਵਾਢੀ ਲਈ ਕਿਸਾਨ ਵੀ ਤਿਆਰ ਹਨ ਅਤੇ ਮੋਰਚੇ ਨੂੰ ਮਜ਼ਬੂਤ ਵੀ ਰੱਖਿਆ ਜਾਵੇਗਾ ਜਿਹੜੇ ਕਿਸਾਨ ਮੋਰਚੇ ਤੇ ਬੈਠੇ ਨੇ ਉਨ੍ਹਾਂ ਦੇ ਫਸਲਾਂ ਦੀ ਵਾਢੀ ਲਈ ਪਿੰਡ ਵਿੱਚੋਂ ਮਦਦ ਕੀਤੀ ਜਾਵੇਗੀ।

 Ruldu Singh MansaRuldu Singh Mansa

ਮੌਸਮ ਦੇ ਬਦਲਾਅ ਨੂੰ ਦੇਖਦੇ ਉਨ੍ਹਾਂ ਕਿਹਾ ਕਿ ਅੰਦੋਲਨਕਾਰੀਆਂ ਨੂੰ ਗਰਮੀ ਜਾਂ ਸਰਦੀ ਦੇ ਮੌਸਮ ਨਾਲ ਕੋਈ ਵੀ ਫ਼ਰਕ ਨਹੀਂ ਪੈਂਦਾ ਸਾਨੂੰ ਚਾਹੇ  ਸਰਦੀ ਵਿੱਚ ਦਿੱਕਤਾਂ ਆਈਆਂ ਅਸੀਂ ਆਪਣਾ ਅੰਦੋਲਨ ਜਾਰੀ ਰੱਖਿਆ ਉਸੇ ਤਰ੍ਹਾਂ ਜਦੋਂ ਤਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ ਅਸੀਂ ਆਪਣਾ ਅੰਦੋਲਨ  ਇਸੇ ਤਰ੍ਹਾਂ ਜਾਰੀ ਰੱਖਾਂਗੇ । 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement