ਬੇਅਦਬੀ ਮਸਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਣ ਦੇ ਫੈਸਲੇ ਮਗਰੋਂ ਸੁਖਰਾਜ ਸਿੰਘ ਦੀ ਪ੍ਰਤੀਕਿਰਿਆ 

By : KOMALJEET

Published : Feb 28, 2023, 7:08 pm IST
Updated : Feb 28, 2023, 7:08 pm IST
SHARE ARTICLE
Sukhraj Singh Niamiwala
Sukhraj Singh Niamiwala

ਕਿਹਾ, ਪਾਰਟੀਬਾਜ਼ੀ ਤੋਂ ਉਪਰ ਉੱਠ ਇੱਕ ਫਰੰਟ 'ਤੇ ਇਕੱਠੇ ਹੋਣ ਦੀ ਜ਼ਰੂਰਤ

ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਫੈਸਲੇ ਵਿਰੁੱਧ ਦਾਇਰ ਕਰੀਏ ਪਟੀਸ਼ਨ : ਸੁਖਰਾਜ ਸਿੰਘ 
ਮੋਹਾਲੀ : ਸੁਪਰੀਮ ਕੋਰਟ ਵਲੋਂ ਅੱਜ ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦਾ ਫ਼ੈਸਲਾ ਸੁਣਾਇਆ ਗਿਆ ਹੈ ਜਿਸ 'ਤੇ ਬਹਿਬਲ ਕਲਾਂ ਇਨਸਾਫ ਮੋਰਚੇ ਦੇ ਸੁਖਰਾਜ ਸਿੰਘ ਨਿਆਮੀਵਾਲਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਬਲਾਤਕਾਰ ਅਤੇ ਗੁਰੂ ਸਾਹਿਬ ਦੀ ਬੇਅਦਬੀ ਵਰਗੇ ਮਾਮਲਿਆਂ ਦੇ ਦੋਸ਼ੀਆਂ ਲਈ ਇਹ ਵੱਡੀ ਰਾਹਤ ਹੈ।

ਇੰਨੇ ਵੱਡੇ ਅਪਰਾਧ ਕਰਨ ਵਾਲਿਆਂ ਨੂੰ ਵਾਰ-ਵਾਰ ਪੈਰੋਲ ਮਿਲਦੀ ਹੈ ਅਤੇ ਉਹ ਜੇਲ੍ਹ ਤੋਂ ਬਾਹਰ ਰਹਿੰਦੇ ਹਨ। ਹੁਣ ਫਿਰ ਸੁਪਰੀਮ ਕੋਰਟ ਨੇ ਉਨ੍ਹਾਂ ਦੇ ਹੱਕ ਵਿਚ ਫ਼ੈਸਲਾ ਸੁਣਾਇਆ ਹੈ। ਸੁਖਰਾਜ ਸਿੰਘ ਨੇ ਕਿਹਾ ਕਿ ਅਜਿਹਾ ਹੋਣ ਨਾਲ ਮਾਮਲੇ ਦੇ ਗਵਾਹਾਂ ਨੂੰ ਗਵਾਹੀ ਦੇਣ ਵਿਚ ਅਤੇ ਆਪਣੇ ਦਿਲ ਦੇ ਜਜ਼ਬਾਤ ਰੱਖਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।

ਉਨ੍ਹਾਂ ਨੇ ਸਰਬਤ ਸੰਗਤ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਮਸਲੇ ਵਿਚ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਇੱਕ ਫਰੰਟ 'ਤੇ ਇਕੱਠੇ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਰੇ ਇਕੱਠੇ ਹੋ ਕੇ ਇਸ ਵਿਰੁੱਧ ਉੱਚ ਅਦਾਲਤ ਵਿਚ ਪਟੀਸ਼ਨ ਪਾਈਏ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਈਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement