Tarn Taran News: ਨਸ਼ਾ ਤਸਕਰ ਨੂੰ ਫੜ੍ਹਨ ਗਈ ਪੁਲਿਸ ’ਤੇ ਤਸਕਰ ਦੇ ਸਾਥੀਆਂ ਨੇ ਕੀਤੀ ਗੋਲੀਬਾਰੀ
Published : Feb 28, 2025, 11:55 am IST
Updated : Feb 28, 2025, 11:55 am IST
SHARE ARTICLE
Tarn Taran The drug smuggler's accomplices opened fire on the police who went to arrest him
Tarn Taran The drug smuggler's accomplices opened fire on the police who went to arrest him

ਹਮਲੇ ’ਚ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ

 

Tarn Taran News:  ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੱਲਾ ਵਿੱਚ ਅੱਜ ਤੜਕੇ ਤਸਕਰਾਂ ਨੇ ਇੱਕ ਨਸ਼ਾ ਤਸਕਰ ਦੇ ਘਰ ਛਾਪਾ ਮਾਰਨ ਗਈ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ। ਪੁਲਿਸ ਮੁਲਾਜ਼ਮ ਦੀ ਗੱਡੀ ਦੀ ਭੰਨਤੋੜ ਕੀਤੀ ਅਤੇ ਗੋਲੀਆਂ ਚਲਾ ਦਿੱਤੀਆਂ।
 

ਇਸ ਦੌਰਾਨ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ।  ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਮੌਕੇ ’ਤੇ ਪੁੱਜੇ। 
 

ਜਾਣਕਾਰੀ ਦਿੰਦਿਆਂ ਡੀਐਸਪੀ ਸੋਨੀ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਵੇਚਣ ਵਾਲੇ ਗਿਆਨੀ ਉਰਫ਼ ਬਾਬਾ ਦੇ ਘਰ ਛਾਪਾ ਮਾਰਿਆ ਤਾਂ ਤਸਕਰਾਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਅਤੇ ਗੱਡੀ ਦੀ ਭੰਨਤੋੜ ਕੀਤੀ, ਜਿਸ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ।  ਡੀਐਸਪੀ ਨੇ ਕਿਹਾ ਕਿ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement