ਜਲੰਧਰ ’ਚ ਮੁਲਜ਼ਮਾਂ ਨੇ ਡਾਕਟਰ ਦੇ ਘਰ ’ਤੇ ਚਲਾਈਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਹੋਏ ਫ਼ਰਾਰ
Published : Feb 28, 2026, 11:44 am IST
Updated : Feb 28, 2026, 11:44 am IST
SHARE ARTICLE
 Jalandhar Doctor house Firing News
Jalandhar Doctor house Firing News

ਘਟਨਾ ਸਮੇਂ ਡਾਕਟਰ ਪਰਿਵਾਰ ਸਣੇ ਘਰ ’ਚ ਸੀ ਮੌਜੂਦ, ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

ਜਲੰਧਰ ਦੇ ਸੰਤੋਖਪੁਰਾ ਵਿੱਚ ਇੱਕ ਡਾਕਟਰ ਦੇ ਘਰ 'ਤੇ ਮੋਟਰਸਾਈਕਲ ਸਵਾਰ ਤਿੰਨ ਮੁਲਜ਼ਮਾਂ ਨੇ ਫ਼ਾਇਰਿੰਗ ਕੀਤੀ। ਪੁਲਿਸ ਅਨੁਸਾਰ 10 ਰਾਊਂਡ ਫਾਇਰ ਕੀਤੇ ਗਏ। ਇਹ ਘਟਨਾ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ ਹੈ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸੇ ਪਾਸੇ ਦੇ ਸੀਸੀਟੀਵੀ ਖਿੰਗਾਲ ਰਹੀ ਹੈ।

ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਅਤੇ ਗੋਲੀਆਂ ਦੇ ਨਿਸ਼ਾਨਾਂ ਨੂੰ ਨਿਸ਼ਾਨਬੱਧ ਕਰਕੇ ਸਬੂਤ ਇਕੱਠੇ ਕੀਤੇ। ਸਵੇਰੇ 1:30 ਵਜੇ ਹੋਈ ਗੋਲੀਬਾਰੀ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਡਾਕਟਰ ਨੇ ਪਹਿਲਾਂ ਗੁਆਂਢ ਦੇ ਕੌਂਸਲਰ ਨੂੰ ਸੂਚਿਤ ਕੀਤਾ ਤੇ ਬਾਅਦ ਵਿੱਚ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ।

ਡਾਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਨੂੰ ਪਹਿਲਾਂ ਕੋਈ ਧਮਕੀ ਜਾਂ ਫਿਰੌਤੀ ਦੀ ਮੰਗ ਨਹੀਂ ਮਿਲੀ ਸੀ। ਕੌਂਸਲਰ ਦੇ ਅਨੁਸਾਰ, ਡਾਕਟਰ ਦਾ ਕਿਸੇ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਸੀ। ਪੁਲਿਸ ਥਾਣਾ 8 ਨੇ ਪੀੜਤ ਡਾਕਟਰ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੌਕੇ 'ਤੇ ਪਹੁੰਚੇ ਏਸੀਪੀ ਜਯੰਤ ਪੁਰੀ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਕਰਨ ਲਈ ਤਕਨੀਕੀ ਟੀਮਾਂ ਬਣਾਈਆਂ ਗਈਆਂ ਜਦਕਿ ਉਨ੍ਹਾਂ ਨੂੰ ਫੜਨ ਲਈ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ। ਜਲੰਧਰ ਦੇ ਸੀਪੀ ਨਿੱਜੀ ਤੌਰ 'ਤੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement