ਨੌਜਵਾਨ ਨੇ ਜ਼ਹਿਰੀਲਾ ਪਦਾਰਥ ਖਾ ਕੇ ਕੀਤੀ ਖੁਦਕੁਸ਼ੀ
Published : Mar 28, 2019, 5:00 pm IST
Updated : Mar 28, 2019, 5:00 pm IST
SHARE ARTICLE
Man ends life by consuming poisonous substance
Man ends life by consuming poisonous substance

ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂ ਹਰ ਸਹਾਏ ਸ਼ਹਿਰ ਦੇ ਨੇੜੇ ਇਕ ਪਿੰਡ ਵਿਚ ਨੌਜਵਾਨ ਵੱਲੋਂ ਜ਼ਹਿਰੀਲਾ ਪਦਾਰਥ ਖਾ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਫਿਰੋਜ਼ਪੁਰ: ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂ ਹਰ ਸਹਾਏ ਸ਼ਹਿਰ ਦੇ ਨੇੜੇ ਬੁੱਧਵਾਰ ਨੂੰ ਇਕ ਪਿੰਡ ਵਿਚ ਨੌਜਵਾਨ ਵੱਲੋਂ ਜ਼ਹਿਰੀਲਾ ਪਦਾਰਥ ਖਾ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਪੁੱਤਰ ਜੱਗਾ ਸਿੰਘ ਆਪਣੀ ਪਤਨੀ ਦੇ ਪਿੰਡ ਦੇ ਹੀ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧਾਂ ਨੂੰ ਲੈ ਕੇ ਪਰੇਸ਼ਾਨ ਸੀ।

ਦਰਸ਼ਨ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਉਸਦੀ ਪਤਨੀ ‘ਤੇ ਨਾਜਾਇਜ਼ ਸਬੰਧਾਂ ਨੂੰ ਖਤਮ ਕਰਨ ਲਈ ਜ਼ੋਰ ਵੀ ਦਿੱਤਾ ਸੀ, ਪਰ ਉਹ ਨਾ ਸਮਝੀ ‘ਤੇ ਸਭ ਕੁਝ ਵਿਅਰਥ ਗਿਆ।

ਗੁਰੂ ਹਰ ਸਹਾਏ ਪੁਲਿਸ ਸਟੇਸ਼ਨ ਦੇ ਐਸਐਚਓ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement