BJP ਲੀਡਰ ਨੰਗੇ ਧੜ ਕੈਪਟਨ ਦੇ ਨਿਵਾਸ ਬਾਹਰ ਕਰ ਰਹੇ ਰੋਸ ਪ੍ਰਦਰਸ਼ਨ
Published : Mar 28, 2021, 12:29 pm IST
Updated : Mar 28, 2021, 12:29 pm IST
SHARE ARTICLE
bjp leader
bjp leader

ਬੀਜੇਪੀ ਲੀਡਰਾਂ ਦਾ ਅੱਠ ਮੈਂਬਰੀ ਵਫ਼ਦ ਪੰਜਾਬ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲਣ ਪਹੁੰਚਿਆ ਸੀ।

ਚੰਡੀਗੜ੍ਹ:  ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਦਿੱਲੀ ਦੀਆਂ ਬਰੂਹਾਂ ਤੇ ਵਿਰੋਧ ਕਰਦੇ ਕਿਸਾਨਾਂ ਦਾ ਗੁੱਸਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਬੀਤੇ ਦਿਨੀ ਇਸ ਗੁੱਸੇ ਦਾ ਸ਼ਿਕਾਰ ਪੰਜਾਬ ਬੀਜੇਪੀ ਦੇ ਮਲੋਟ ਤੋਂ ਵਿਧਾਇਕ ਅਰੁਣ ਨਾਰੰਗ ਹੋ ਗਏ। ਸ਼ਨੀਵਾਰ ਨੂੰ ਪ੍ਰਦਰਸ਼ਨਕਾਰੀਆਂ ਦੀ ਭੀੜ ਵਿਧਾਇਕ ਤੇ ਟੁੱਟ ਪਈ ਤੇ ਉਸ ਦੀ ਕੁੱਟਮਾਰ ਕੀਤੀ ਤੇ ਉਸ ਦੇ ਕੱਪੜੇ ਵੀ ਪਾੜ ਸੁੱਟੇ। ਇਸ ਵਿਚਕਾਰ ਅੱਜ ਬੀਜੇਪੀ ਲੀਡਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਦੇ ਨਿਵਾਸ ਦੇ ਬਾਹਰ ਧਰਨਾ ਮੱਲ ਲਿਆ ਹੈ। 

captain amarinder singhcaptain amarinder singh

ਬੀਜੇਪੀ ਲੀਡਰ ਕੱਪੜੇ ਉਤਾਰ ਕੇ ਨੰਗੇ ਧੜ ਰੋਸ ਪ੍ਰਦਰਸ਼ਨ ਕਰ ਰਹੇ ਹਨ। ਬੀਜੇਪੀ ਲੀਡਰਾਂ ਨੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਇਹ ਧਰਨਾ ਲਾਇਆ ਹੈ। ਬੀਜੇਪੀ ਲੀਡਰਾਂ ਦਾ ਅੱਠ ਮੈਂਬਰੀ ਵਫ਼ਦ ਪੰਜਾਬ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲਣ ਪਹੁੰਚਿਆ ਸੀ। ਇਸ ਮਾਮਲੇ ਵਿੱਚ 7 ਲੋਕਾਂ ਖਿਲਾਫ ਬਾਈ ਨੇਮ ਪਰਚਾ ਦਰਜ ਕੀਤਾ ਜਾ ਚੁੱਕਾ ਹੈ।

bjp

bjp

ਬੀਜੇਪੀ ਲੀਡਰ ਅਸ਼ਵਨੀ ਸ਼ਰਮਾ, ਸੋਮ ਪ੍ਰਕਾਸ਼ , ਸ਼ਵੇਤ ਮਲਿਕ, ਦਿਨੇਸ਼ ਕੁਮਾਰ, ਮਦਨ ਮੋਹਨ ਮਿੱਤਲ, ਤਿੱਕਸ਼ਨ ਸੂਦ ਸਣੇ ਹੋਰ ਬੀਜੇਪੀ ਲੀਡਰ ਧਰਨਾ ਦੇ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement