BJP ਵਿਧਾਇਕ ਦੀ ਕੁੱਟਮਾਰ ਮਾਮਲੇ 'ਚ ਥਾਣਾ ਸਿਟੀ ਮਲੋਟ ਵਿਖੇ ਕੇਸ ਦਰਜ
Published : Mar 28, 2021, 10:51 am IST
Updated : Mar 28, 2021, 10:51 am IST
SHARE ARTICLE
bjp nagrang
bjp nagrang

ਇਸ ਘਟਨਾ ਮਗਰੋਂ ਸਿਆਸਤ ਵੀ ਗਰਮਾ ਗਈ ਹੈ ਅਤੇ ਵੱਖ-ਵੱਖ ਨੇਤਾ ਆਪਣੀ ਪ੍ਰਤੀਕਿਰਆ ਦੇ ਰਹੇ ਹਨ।

ਚੰਡੀਗੜ੍ਹ: ਚਾਰ ਮਹੀਨੇ ਤੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਦਿੱਲੀ ਦੀਆਂ ਬਰੂਹਾਂ ਤੇ ਵਿਰੋਧ ਕਰਦੇ ਕਿਸਾਨਾਂ ਦਾ ਗੁੱਸਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਬੀਤੇ ਦਿਨੀ ਇਸ ਗੁੱਸੇ ਦਾ ਸ਼ਿਕਾਰ ਪੰਜਾਬ ਬੀਜੇਪੀ ਦੇ ਮਲੋਟ ਤੋਂ ਵਿਧਾਇਕ ਅਰੁਣ ਨਾਰੰਗ ਹੋ ਗਏ ਅਤੇ  ਪ੍ਰਦਰਸ਼ਨਕਾਰੀਆਂ ਦੀ ਭੀੜ ਵਿਧਾਇਕ ਤੇ ਟੁੱਟ ਪਈ ਤੇ ਉਸ ਦੀ ਕੁੱਟਮਾਰ ਕੀਤੀ ਤੇ ਉਸ ਦੇ ਕੱਪੜੇ ਵੀ ਪਾੜ ਸੁੱਟੇ। ਇਸ ਦੇ ਚਲਦੇ ਅੱਜ ਭਾਜਪਾ ਵਿਧਾਇਕ ਦੀ ਹੋਈ ਕੁੱਟਮਾਰ ਮਾਮਲੇ 'ਚ ਥਾਣਾ ਸਿਟੀ ਮਲੋਟ ਵਿਖੇ 307 ਦਾ ਪਰਚਾ ਦਰਜ ਕੀਤਾ ਗਿਆ ਹੈ।

bjpbjp

ਇਹ ਪੂਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਫੈਲ ਗਿਆ। ਦਰਅਸਲ, ਭਾਜਪਾ ਆਗੂਆਂ ਨੇ ਸੂਬੇ 'ਚ ਕਾਂਗਰਸ ਦੇ ਚਾਰ ਸਾਲ ਪੂਰੇ ਹੋਣ ਮਗਰੋਂ ਵੀ ਸਰਕਾਰ ਦੀ ਕਮੀਆਂ ਅਤੇ ਨਾਕਾਮੀਆਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਵੱਖ-ਵੱਖ ਜ਼ਿਲ੍ਹਿਆਂ 'ਚ ਪ੍ਰੈਸ ਕਾਨਫਰੰਸਾਂ ਕੀਤੀਆਂ ਜਿਸ ਦੌਰਾਨ ਉਲਟਾ ਭਾਜਪਾ ਆਗੂਆਂ ਨੂੰ ਹੀ ਕਿਸਾਨਾਂ ਦੇ ਜੌਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਅਜਿਹੇ ਹੀ ਵਿਰੋਧ ਦੀ ਘਟਨਾ ਮਲੋਟ ਵਿੱਚ ਹੋਈ ਜਿਸ ਦਾ ਅਰੁਣ ਨਾਰੰਗ ਸ਼ਿਕਾਰ ਹੋ ਗਏ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਸਾਰੇ ਕੱਪੜੇ ਪਾੜ ਸੁੱਟੇ। ਇਸ ਘਟਨਾ ਮਗਰੋਂ ਸਿਆਸਤ ਵੀ ਗਰਮਾ ਗਈ ਹੈ ਅਤੇ ਵੱਖ-ਵੱਖ ਨੇਤਾ ਆਪਣੀ ਪ੍ਰਤੀਕਿਰਆ ਦੇ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement