ਮਲੋਟ ਘਟਨਾ ਭਾਜਪਾ ਆਗੂਆਂ ਦੀ ਗਲਤ ਬਿਆਨਬਾਜੀ ਦਾ ਨਤੀਜਾ - ਜਗਜੀਤ ਡੱਲੇਵਾਲ
Published : Mar 28, 2021, 1:54 pm IST
Updated : Mar 28, 2021, 1:54 pm IST
SHARE ARTICLE
Jagjit Singh Dallewal
Jagjit Singh Dallewal

ਕਿਸਾਨ ਪੂਰੀ ਤਰ੍ਹਾਂ ਸ਼ਾਂਤਮਈ ਅੰਦੋਨਲ ਕਰ ਰਹੇ ਹਨ, ਪਰ ਭਾਜਪਾ ਆਗੂਆਂ ਵਲੋਂ ਲਗਾਤਾਰ ਗਲਤ ਬਿਆਨਬਾਜੀ ਕੀਤੀ ਜਾ ਰਹੀ ਹੈ, ਜਿਸ ਕਾਰਨ ਮਾਹੌਲ ਖਰਾਬ ਹੋ ਰਿਹਾ ਹੈ।

ਸ੍ਰੀ ਮੁਕਤਸਰ ਸਾਹਿਬ - ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਭਾਜਪਾ ਵਿਧਾਇਕ ਨਾਲ ਹੋਈ ਕੁੱਟਮਾਰ ਬਾਰੇ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸਾਨ ਪੂਰੀ ਤਰ੍ਹਾਂ ਸ਼ਾਂਤਮਈ ਅੰਦੋਨਲ ਕਰ ਰਹੇ ਹਨ, ਪਰ ਭਾਜਪਾ ਆਗੂਆਂ ਵਲੋਂ ਲਗਾਤਾਰ ਗਲਤ ਬਿਆਨਬਾਜੀ ਕੀਤੀ ਜਾ ਰਹੀ ਹੈ, ਜਿਸ ਕਾਰਨ ਮਾਹੌਲ ਖਰਾਬ ਹੋ ਰਿਹਾ ਹੈ।

Narang

ਮਲੋਟ ਵਿਖੇ ਵਾਪਰੀ ਘਟਨਾ ਵੀ ਭਾਜਪਾ ਆਗੂਆਂ ਦੀ ਗਲਤ ਬਿਆਨਬਾਜੀ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਹਾਰ ਪਾਸੇ ਅਮਨ ਸ਼ਾਂਤੀ ਬਣੀ ਰਹੇ। ਉਨ੍ਹਾਂ ਮਲੋਟ ਘਟਨਾ ਨੂੰ ਮੰਦਭਾਗਾ ਦੱਸਿਆ। ਸ: ਡੱਲੇਵਾਲ ਬੀਤੀ ਅੱਧੀ ਰਾਤ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਸਨ ਅਤੇ ਹੁਣ ਜਾਣਕਾਰੀ ਮਿਲੀ ਹੈ ਕਿ ਦੁਬਾਰਾ ਫਿਰ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਰਹੇ ਹਨ।

Jagjit Singh DallewalJagjit Singh Dallewal

ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਪ੍ਰੈਸ ਕਾਨਫਰੰਸ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਯੂਨੀਅਨ ਦੇ ਅਹੁਦੇਦਾਰ ਲਗਾਤਾਰ ਮਲੋਟ ਵਿਖੇ ਮੁਜ਼ਾਹਰਾ ਕਰ ਰਹੇ ਲੋਕਾਂ ਨੂੰ ਸ਼ਾਂਤੀ ਬਣਾਏ ਰਖਣ ਦੀ ਅਪੀਲ ਕਰਦੇ ਰਹੇ ਪਰ ਇਸਦੇ ਬਾਵਜੂਦ ਵੀ ਉਥੇ ਇਹ ਘਟਨਾ ਵਾਪਰ ਗਈ। ਉਹ ਇਸ ਘਟਨਾ ਦੀ ਨਿੰਦਾ ਕਰਦੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement