ਪੰਜਾਬ ਦੇ ਰਾਜਪਾਲ ਵੱਲੋਂ ਬੀ.ਜੇ.ਪੀ. ਦੇ ਵਿਧਾਇਕ ਅਰੁਣ ਨਾਰੰਗ ’ਤੇ ਹਮਲੇ ਦੀ ਨਿਖੇਧੀ
Published : Mar 28, 2021, 4:13 pm IST
Updated : Mar 28, 2021, 4:13 pm IST
SHARE ARTICLE
 Punjab Governor Condemns attack on BJP MLA Arun Narang
Punjab Governor Condemns attack on BJP MLA Arun Narang

ਰਾਜਪਾਲ ਨੇ ਕਿਹਾ ਕਿ ਇਸ ਤਰਾਂ ਦੀਆਂ ਘਟਨਾਵਾਂ ਦੁਬਾਰਾ ਨਹੀਂ ਹੋਣੀਆਂ ਚਾਹੀਦੀਆਂ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਚੰਡੀਗੜ : ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦੀ ਅਗਵਾਈ ਵਿੱਚ ਬੀ.ਜੇ.ਪੀ. ਆਗੂਆਂ ਦੇ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਕਾਂਗਰਸ ਦੇ ਇਸ਼ਾਰੇ ’ਤੇ ਭਾਜਪਾ ਦੇ ਵਰਕਰਾਂ ਅਤੇ ਆਗੂਆਂ ਉੱਤੇ ਗੈਰਕਾਨੂੰਨੀ ਅਤੇ ਗੈਰ ਸੰਵਿਧਾਨਕ ਢੰਗ ਨਾਲ ਵੱਧ ਰਹੇ ਹਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ।

Narang
 

ਵਫ਼ਦ ਨੇ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਕਿ ਭਾਜਪਾ ਵਿਧਾਇਕ ਸ੍ਰੀ ਅਰੁਣ ਨਾਰੰਗ ’ਤੇ ਹੋਇਆ ਹਿੰਸਕ ਹਮਲਾ ਸੱਤਾਧਾਰੀ ਪਾਰਟੀ ਦੀ ਸ਼ਹਿ ਪ੍ਰਾਪਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤਾ ਗਿਆ ਜੋ ਪੂਰੀ ਤਰਾਂ ਸਿਆਸਤ ਤੋਂ  ਪ੍ਰੇਰਿਤ ਸੀ। ਵਫ਼ਦ ਨੇ ਕਾਂਗਰਸ ਸਰਕਾਰ ਨੂੰ ਬਰਖਾਸਤ ਕਰਨ ਅਤੇ ਰਾਜ ਵਿਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ।

Arun NarangArun Narang

ਰਾਜਪਾਲ ਨੇ ਮੁੱਖ ਮੰਤਰੀ, ਜੋ ਗ੍ਰਹਿ ਮੰਤਰੀ ਵੀ ਹਨ, ਨਾਲ ਗੱਲ ਕੀਤੀ ਅਤੇ ਇਸ ਮਾਮਲੇ ‘ਤੇ ਆਪਣੀ ਗੰਭੀਰ ਚਿੰਤਾ ਜ਼ਾਹਰ ਕੀਤੀ। ਰਾਜਪਾਲ ਨੇ ਭਾਜਪਾ ਦੇ ਵਿਧਾਇਕ ਸ੍ਰੀ ਅਰੁਣ ਨਾਰੰਗ ’ਤੇ ਹੋਏ ਤਾਜ਼ਾ ਹਮਲੇ ਦੀ ਨਿੰਦਾ ਕੀਤੀ ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਅਥਾਰਟੀਆਂ ਕਿਸੇ ਉੱਤੇ ਵੀ ਇਸ ਤਰਾਂ ਦੇ ਗੈਰਕਾਨੂੰਨੀ ਅਤੇ ਹਿੰਸਕ ਹਮਲਿਆਂ ਦੀ ਆਗਿਆ ਨਹੀਂ ਦੇ ਸਕਦੀਆਂ।

ਰਾਜਪਾਲ ਨੇ ਕਿਹਾ ਕਿ ਇਸ ਤਰਾਂ ਦੀਆਂ ਘਟਨਾਵਾਂ ਦੁਬਾਰਾ ਨਹੀਂ ਹੋਣੀਆਂ ਚਾਹੀਦੀਆਂ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨਾਂ ਸੂਬਾ ਸਰਕਾਰ ਤੋਂ ਇਨਾਂ ਮਾਮਲਿਆਂ ਵਿੱਚ ਕੀਤੀ ਜਾ ਰਹੀ ਕਾਰਵਾਈ ਸਬੰਧੀ ਰਿਪੋਰਟ ਵੀ ਮੰਗੀ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement