ਰਾਘਵ ਚੱਡਾ ਦੀ Catwalk ਸਾਡੇ ਭੰਗੜੇ ਵਾਲੇ ਸਿਆਸਤਦਾਨਾਂ ਦੇ ਸਿਆਸੀ ਸਟੰਟ ਨਾਲੋਂ ਵੀ ਮਾੜੀ - ਬਰਿੰਦਰ ਢਿੱਲੋ
Published : Mar 28, 2022, 1:29 pm IST
Updated : Mar 28, 2022, 1:29 pm IST
SHARE ARTICLE
Brinder Singh Dhillon
Brinder Singh Dhillon

ਕੀ ਲੈਕਮੇ ਨਾਲ ਮਾਡਲਿੰਗ ਜ਼ਰੂਰੀ ਹੈ ਜਾਂ ਅਧਿਕਾਰਾਂ ਦੀ ਰਾਖੀ, ਜੋ ਭਾਜਪਾ ਸਾਡੇ ਤੋਂ ਖੋਹ ਰਹੀ ਹੈ - ਸੁਖਪਾਲ ਖਹਿਰਾ

 


ਚੰਡੀਗੜ੍ਹ - ਆਮ ਆਦਮੀ ਪਾਰਟੀ ਦੇ ਆਗੂ ਤੇ ਰਾਜ ਸਭਾ ਮੈਂਰ ਰਾਘਵ ਚੱਡਾ ਦੀ ਮਾਡਲਿੰਗ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਲੈ ਕੇ ਰਾਘਵ ਚੱਡਾ ਵਿਰੋਧੀ ਕਾਂਗਰਸੀ ਆਗੂਆਂ ਦੇ ਨਿਸਾਨੇ 'ਤੇ ਆ ਗਏ ਹਨ। ਕਈ ਆਗੂਆਂ ਨੇ ਰਾਘਵ ਚੱਡਾ ਦੀ ਮਾਡਲਿੰਗ ਨੂੰ ਲੈ ਕੇ ਟਵੀਟ ਕੀਤੇ ਹਨ। ਲੀਡਰ ਰਾਘਵ ਚੱਡਾ ਨੂੰ ਕਹਿ ਰਹੇ ਹਨ ਕਿ ਮਾਡਲਿੰਗ ਨਾਲੋਂ ਪੰਜਾਬ ਦੇ ਹਿੱਤ ਜ਼ਿਆਦਾ ਜ਼ਰੂਰੀ ਹਨ। 

file photo

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਰਾਘਵ ਚੱਢਾ ਨੂੰ ਸਵਾਲ ਕੀਤਾ ਕਿ ਕੀ ਲੈਕਮੇ ਨਾਲ ਮਾਡਲਿੰਗ ਜ਼ਰੂਰੀ ਹੈ ਜਾਂ ਅਧਿਕਾਰਾਂ ਦੀ ਰਾਖੀ, ਜੋ ਭਾਜਪਾ ਸਾਡੇ ਤੋਂ ਖੋਹ ਰਹੀ ਹੈ। ਖਹਿਰਾ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਕੇਂਦਰ ਸਰਕਾਰ ਦੇ ਨਿਯਮ ਥੋਪਣ ਦੀ ਮਿਸਾਲ ਦਿੱਤੀ। ਇਸ ਦੇ ਨਾਲ ਹੀ ਖਹਿਰਾ ਨੇ ਚੱਢਾ ਦੇ ਰੈਂਪ 'ਤੇ ਕੈਟਵਾਕ ਕਰਦੇ ਹੀ ਵੀਡੀਓ ਵੀ ਸ਼ੇਅਰ ਕੀਤੀ ਹੈ। 

file photo 

ਇਸ ਦੇ ਨਾਲ ਹੀ ਪੰਜਾਬ ਯੂਥ ਕਾਂਗਰਸ ਦੇ ਪ੍ਰਦਾਨ ਬਰਿੰਦਰ ਢਿਲੋਂ ਨੇ ਟਵੀਟ ਕੀਤਾ ਹੈ ਤੇ ਉਹਨਾਂ ਨੇ ਰਾਘਵ ਚੱਡਾ ਦੀ ਮਾਡਲਿੰਗ ਨੂੰ ਰਾਜ ਸਭਾ ਦੀ ਵਿਕਟਰੀ ਪਰੇਡ ਦੱਸਿਆ ਹੈ। ਬਰਿੰਦਰ ਢਿੱਲੋਂ ਨੇ ਲਿਖਿਆ ''Lakme Fashion Week 2022 ਵਿਚ ਰਾਘਵ ਚੱਡਾ ਦੀ ਮਾਡਲਿੰਗ ਸਾਡੇ ਭੰਗੜੇ ਵਾਲੇ ਸਿਆਸਤਦਾਨਾਂ ਦੇ ਸਿਆਸੀ ਸਟੰਟ ਨਾਲੋਂ ਵੀ ਮਾੜੀ ਹੈ। ਕੀ ਇਹ ਉਹੀ ਤਬਦੀਲੀ ਹੈ ਜੋ ਪੰਜਾਬ ਚਾਹੁੰਦਾ ਸੀ?''ਦੱਸ ਦਈਏ ਕਿ ਰਾਘਵ ਚੱਡਾ ਹਾਲ ਹੀ ਵਿਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਣੇ ਹਨ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement