ਸਾਵਧਾਨ! ਗੱਡੀਆਂ 'ਤੇ ਹਥਿਆਰਾਂ ਦੀਆਂ ਫ਼ੋਟੋਆਂ ਤੇ ਗ਼ੈਰ-ਕਾਨੂੰਨੀ ਸਟਿੱਕਰ ਲਗਾਉਣ 'ਤੇ ਹੋਵੇਗਾ ਪਰਚਾ ਦਰਜ 

By : KOMALJEET

Published : Mar 28, 2023, 11:09 am IST
Updated : Mar 28, 2023, 11:09 am IST
SHARE ARTICLE
Representational Image
Representational Image

ਪੁਲਿਸ, ਆਰਮੀ, ਸਰਕਾਰੀ ਡਿਊਟੀ, VIP, ਭੜਕਾਊ ਸ਼ਬਦਾਵਲੀ ਆਦਿ ਵਾਲੇ ਸਟਿੱਕਰ ਲਗਾਉਣ ਦੀ ਮਨਾਹੀ 

DGP ਪੰਜਾਬ ਨੇ ਦਿੱਤਾ ਸਖ਼ਤ ਕਾਰਵਾਈ ਦਾ ਹੁਕਮ  
ਗੰਨ ਕਲਚਰ ਨੂੰ ਉਤਸ਼ਾਹਿਤ ਕਰਨ 'ਤੇ ਵਾਹਨ ਹੋਵੇਗਾ ਜ਼ਬਤ 
ਮੋਹਾਲੀ :
ਕਾਨੂੰਨ ਵਿਵਸਥਾ ਅਤੇ ਸੁਰੱਖਿਆ ਨੂੰ ਦੇਖਦੇ ਹੋਏ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗ਼ੈਰ-ਕਾਨੂੰਨੀ ਸਟਿੱਕਰ ਲਗਾਉਣ ਨੂੰ ਲੈ ਕੇ ਪੁਲਿਸ ਵਿਭਾਗ ਵਲੋਂ ਸਖਤੀ ਕੀਤੀ ਜਾ ਰਹੀ ਹੈ। ਵਿਭਾਗ ਨੇ ਵਾਹਨਾਂ 'ਤੇ ਹਥਿਆਰਾਂ ਅਤੇ ਅਲੱਗ-ਅਲੱਗ ਵਿਭਾਗਾਂ ਦੇ ਸਟਿੱਕਰ ਲਗਾਉਣ ਨੂੰ ਲੈ ਕੇ ਸਖ਼ਤ ਪਾਬੰਦੀ ਲਗਾਉਣ ਦੀ ਤਿਆਰੀ ਕਰ ਲਈ ਹੈ। ਇਸ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 

ਇਹ ਵੀ ਪੜ੍ਹੋ :  ਪੰਜਾਬ-ਹਰਿਆਣਾ ਹਾਈਕੋਰਟ 'ਚ ਪਹਿਲੀ ਵਾਰ ਹੋਈ ChatGPT ਦੀ ਵਰਤੋਂ 

ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਗਏ ਹਨ ਰੋਕ ਦੇ ਬਾਵਜੂਦ ਗੱਡੀਆਂ 'ਤੇ ਪੁਲਿਸ, ਆਰਮੀ, ਵੀ.ਆਈ.ਪੀ. ਸਰਕਾਰੀ ਡਿਊਟੀ ਆਦਿ ਦੇ ਸਟਿੱਕਰ ਲਗਾਏ ਜਾ ਰਹੇ ਹਨ। ਜੇਕਰ ਕੋਈ ਵੀ ਅਜਿਹਾ ਸਟਿੱਕਰ ਲਗਾਉਂਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਧਾਰਾ 144 ਤਹਿਤ ਪਰਚਾ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਅਪ੍ਰੈਲ ਦੇ ਪਹਿਲੇ ਹਫ਼ਤੇ ਬਾਹਰ ਆ ਸਕਦੇ ਹਨ ਨਵਜੋਤ ਸਿੰਘ ਸਿੱਧੂ!

ਸਖ਼ਤੀ ਦੇ ਬਾਵਜੂਦ ਕਈ ਮਾਮਲੇ ਅਜਿਹੇ ਵੀ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਅਜਿਹੇ ਸਟਿੱਕਰ ਲੱਗੇ ਵਾਹਨਾਂ ਦੀ ਵਰਤੋਂ ਕਰ ਕੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਤਾਜ਼ਾ ਨਿਰਦੇਸ਼ਾਂ ਅਨੁਸਾਰ ਗੱਡੀਆਂ 'ਤੇ ਹਥਿਆਰਾਂ ਦੀਆਂ ਤਸਵੀਰਾਂ ਲਗਾਉਣ ਅਤੇ ਭੜਕਾਊ ਸ਼ਬਦਾਵਲੀ ਲਿਖਣ ਵਾਲਿਆਂ 'ਤੇ ਵੀ ਪੁਲਿਸ ਵਲੋਂ ਸਖ਼ਤੀ ਕੀਤੀ ਜਾਵੇਗੀ। ਟ੍ਰੈਫ਼ਿਕ ਪੁਲਿਸ ਨੂੰ ਸਖ਼ਤ ਹਦਾਇਤਾਂ ਦਿਤੀਆਂ ਗਈਆਂ ਹਨ ਕਿ ਅਜਿਹੇ ਵਾਹਨਾਂ ਜੋ ਗੰਨ ਕਲਚਰ ਨੂੰ ਉਤਸ਼ਾਹਿਤ ਕਰਦੇ ਹਨ ਉਨ੍ਹਾਂ ਦੇ ਚਲਾਨ ਕੱਟੇ ਜਾਣ ਅਤੇ ਗੱਡੀਆਂ ਨੂੰ ਜ਼ਬਤ ਕੀਤਾ ਜਾਵੇ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement