ਅੰਮ੍ਰਿਤਸਰ ਸੈਕਟਰ 'ਚ ਡਰੋਨ ਦੀ ਹਲਚਲ, ਹੈਰੋਇਨ ਬਰਾਮਦ 

By : KOMALJEET

Published : Mar 28, 2023, 5:48 pm IST
Updated : Mar 28, 2023, 5:48 pm IST
SHARE ARTICLE
heroin recoverd
heroin recoverd

ਤਲਾਸ਼ੀ ਦੌਰਾਨ BSF ਨੇ ਵੱਖ-ਵੱਖ ਥਾਵਾਂ ਤੋਂ ਬਰਾਮਦ ਕੀਤੀ ਪੰਜ ਕਿਲੋ ਤੋਂ ਵੱਧ ਹੈਰੋਇਨ ਤੇ ਇੱਕ ਡਰੋਨ 

ਅੰਮ੍ਰਿਤਸਰ : ਅੰਤਰਰਾਸ਼ਟਰੀ ਸਰਹੱਦ ਦੇ ਨਾਲ ਵੱਖ-ਵੱਖ ਘਟਨਾਵਾਂ ਵਿੱਚ ਬੀਐੱਸਐੱਫ ਨੇ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਬੀਐਸ.ਐਫ. ਵਲੋਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਪਹਿਲੀ ਘਟਨਾ ਅੰਮ੍ਰਿਤਸਰ ਦੇ ਪਿੰਡ ਬੱਚੀਵਿੰਡ ਵਿਖੇ ਡਰੋਨ ਦੀ ਹਲਚਲ ਦੇਖੀ ਗਈ। ਜਿਸ 'ਤੇ ਗੋਲੀਬਾਰੀ ਕੀਤੀ ਗਈ ਅਤੇ ਬਾਅਦ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਬੈਗ ਵਿਚੋਂ ਤਿੰਨ ਪੀਲੇ ਰੰਗ ਦੇ ਪੈਕੇਟ ਬਰਾਮਦ ਹੋਏ ਹਨ। ਜੋ ਕਿ 3.220 ਕਿਲੋ ਹੈਰੋਇਨ ਹੈ। 

ਇਸੇ ਤਰ੍ਹਾਂ ਹੀ ਪਿੰਡ ਰਾਜਤਾਲ ਨਾਲ ਲਗਦੀ ਸਰਹੱਦ 'ਤੇ 27 ਮਾਰਚ ਰਾਤ ਕਰੀਬ 8.30 ਵਜੇ ਡਰੋਨ ਦੀ ਘੁਸਪੈਠ ਦਾ ਪਤਾ ਲੱਗਿਆ। ਅਧਿਕਾਰੀਆਂ ਨੇ ਗੋਲੀਬਾਰੀ ਕਰ ਕੇ ਡਰੋਨ ਡੇਗ ਦਿੱਤਾ ਅਤੇ ਤਲਾਸ਼ੀ ਦੌਰਾਨ ਖੇਤਾਂ ਵਿਚੋਂ ਇੱਕ ਡਰੋਨ (Quadcopter) ਅਤੇ 2.6 ਕਿਲੋ ਹੈਰੋਇਨ ਬਰਾਮਦ ਕੀਤੀ ਹੈ। 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement