ਖੇਡ ਮੰਤਰੀ ਮੀਤ ਹੇਅਰ ਨੇ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਦਿੱਤੀ ਮੁਬਾਰਕਬਾਦ
Published : Mar 28, 2023, 6:41 pm IST
Updated : Mar 28, 2023, 6:41 pm IST
SHARE ARTICLE
photo
photo

ਗੁਹਾਟੀ (ਅਸਾਮ) ਵਿਖੇ ਹੋਈ ਚੌਥੀ ਏਸ਼ੀਅਨ ਖੋ ਖੋ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਟੀਮ ਨੇ ਸੋਨੇ ਦਾ ਤਮਗ਼ਾ ਜਿੱਤਿਆ

 

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਮੁਬਾਰਕਬਾਦ ਦਿੱਤੀ ਹੈ।

ਗੁਹਾਟੀ (ਅਸਾਮ) ਵਿਖੇ ਹੋਈ ਚੌਥੀ ਏਸ਼ੀਅਨ ਖੋ ਖੋ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਟੀਮ ਨੇ ਸੋਨੇ ਦਾ ਤਮਗ਼ਾ ਜਿੱਤਿਆ। ਫ਼ਾਈਨਲ ਵਿੱਚ ਭਾਰਤ ਨੇ ਨੇਪਾਲ ਨੂੰ ਇਕ ਪਾਰੀ ਤੇ 33 ਅੰਕਾਂ ਨਾਲ ਹਰਾਇਆ। ਇਸ ਤੋਂ ਪਹਿਲਾ ਸੈਮੀ ਫ਼ਾਈਨਲ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ ਸੀ।

photo

ਮੀਤ ਹੇਅਰ ਨੇ ਭਾਰਤੀ ਮਹਿਲਾ ਖੋ ਖੋ ਟੀਮ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੀ ਗੁਰਵੀਰ ਕੌਰ, ਉਸ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਨਾਲ ਉਸ ਨੇ ਪੂਰੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਗੁਰਵੀਰ ਕੌਰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਪਿੰਡ ਬੁੱਟਰ ਸ਼ਰੀਹ ਦੀ ਰਹਿਣ ਵਾਲੀ ਹੈ। ਖੇਡ ਮੰਤਰੀ ਨੇ ਇਸ ਹੋਣਹਾਰ ਖਿਡਾਰਨ ਨੂੰ ਭਵਿੱਖ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ ਹਨ।

photo

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਝੰਡਾ ਮੁੜ ਬੁਲੰਦ ਕਰਨ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਖੇਡ ਬਜਟ ਵਿੱਚ 55 ਫੀਸਦੀ ਵਾਧਾ ਕੀਤਾ ਗਿਆ ਹੈ। ਪੰਜਾਬ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ।
------

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement