Punjab News: ਮਾਲ ਰਿਕਾਰਡ 'ਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
Published : Mar 28, 2024, 7:53 pm IST
Updated : Mar 28, 2024, 7:53 pm IST
SHARE ARTICLE
Vigilance Bureau arrests Patwari for taking Rs 500 bribe for correction in revenue record
Vigilance Bureau arrests Patwari for taking Rs 500 bribe for correction in revenue record

ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ

Punjab News: ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਬੁਰਜ ਰਾਠੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਧਨੀ ਚੰਦ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਲਾਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਦੇ ਵਸਨੀਕ ਨਿਸ਼ਾਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਉਸ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਵਜੋਂ 1500 ਰੁਪਏ ਦੀ ਮੰਗ ਕੀਤੀ ਸੀ ਅਤੇ ਮੌਕੇ 'ਤੇ ਹੀ 1000 ਰੁਪਏ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 500 ਰੁਪਏ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement