Haryana News: 4 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Mar 28, 2024, 3:10 pm IST
Updated : Mar 28, 2024, 3:10 pm IST
SHARE ARTICLE
The young man committed suicide by hanging Haryana News in punjabi
The young man committed suicide by hanging Haryana News in punjabi

Haryana News: ਮਾਨਸਿਕ ਤੌਰ 'ਤੇ ਰਹਿੰਦਾ ਸੀ ਪ੍ਰੇਸ਼ਾਨ

The young man committed suicide by hanging Haryana News in punjabi: ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿਚ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਅਰੁਣ (32) ਪੁੱਤਰ ਰਣਜੀਤ ਰਾਜਪੂਤ ਵਾਸੀ ਅੰਬਾਲਾ ਛਾਉਣੀ ਦੇ ਪਿੰਡ ਬਾਬਲ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿਤੀ ਹੈ।

ਇਹ ਵੀ ਪੜ੍ਹੋ: MNREGA Wages Increased: ਪੰਜਾਬ ਵਿੱਚ ਵਧੀ ਮਨਰੇਗਾ ਦਿਹਾੜੀ, ਕੇਂਦਰ ਨੇ ਵਧਾ ਕੇ ਕੀਤੀ 322 ਰੁਪਏ  

ਪੁਲਿਸ ਅਨੁਸਾਰ ਅਰੁਣ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਇਨ੍ਹੀਂ ਦਿਨੀਂ ਅਰੁਣ ਦੀ ਪਤਨੀ ਆਪਣੇ ਪੇਕੇ ਘਰ ਗਈ ਹੋਈ ਸੀ। ਅਰੁਣ ਬੁੱਧਵਾਰ ਰਾਤ ਨੂੰ 12:15 ਵਜੇ ਘਰੋਂ ਨਿਕਲਿਆ। ਅਰੁਣ ਦੇ ਪਿਤਾ ਨੇ ਵੀ ਪੁੱਛਿਆ ਸੀ ਕਿ ਉਹ ਕਿੱਥੇ ਜਾ ਰਿਹਾ ਹੈ, ਪਰ ਅਰੁਣ ਨੇ ਕਿਹਾ ਸੀ ਕਿ ਉਹ ਵਾਪਸ ਆ ਜਾਵੇਗਾ।

ਇਹ ਵੀ ਪੜ੍ਹੋ: Supriya Sreeneth: ਕਾਂਗਰਸ ਨੇ ਸੁਪ੍ਰੀਆ ਸ਼੍ਰੀਨੇਤ ਦੀ ਟਿਕਟ ਕੱਟੀ, ਕੰਗਨਾ ਰਣੌਤ 'ਤੇ ਕੀਤੀ ਸੀ ਵਿਵਾਦਤ ਪੋਸਟ

ਅਰੁਣ ਮਾਨਸਿਕ ਤੌਰ 'ਤੇ ਇੰਨਾ ਪ੍ਰੇਸ਼ਾਨ ਸੀ ਕਿ ਉਹ ਤੜਕੇ 3 ਵਜੇ ਦੇ ਕਰੀਬ ਘਰ ਵਾਪਸ ਆਇਆ ਅਤੇ ਆਪਣੇ ਕਮਰੇ 'ਚ ਪੱਖੇ ਨਾਲ ਚਾਦਰ ਨਾਲ ਫਾਹਾ ਲੈ ਲਿਆ। ਜਦੋਂ ਸਵੇਰੇ ਕਰੀਬ 5 ਵਜੇ ਪਰਿਵਾਰਕ ਮੈਂਬਰਾਂ ਨੇ ਅਰੁਣ ਨੂੰ ਲਟਕਦਾ ਦੇਖਿਆ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਨਾ ਦਿਤੀ। ਜਿਸ ਤੋਂ ਬਾਅਦ ਥਾਣਾ ਮਹੇਸ਼ ਨਗਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸੂਚਨਾ ਦੇ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਾਣਕਾਰੀ ਮੁਤਾਬਕ ਅਰੁਣ ਰਾਣਾ ਦਾ ਵਿਆਹ ਨਵੰਬਰ 2023 'ਚ ਕਰਨਾਲ ਦੇ ਪਿੰਡ ਗੌਂਡਰ ਦੀ ਰਹਿਣ ਵਾਲੀ ਲੜਕੀ ਨਾਲ ਹੋਇਆ ਸੀ ਪਰ ਵਿਆਹ ਤੋਂ ਬਾਅਦ ਅਰੁਣ ਰਾਣਾ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦਾ ਕਾਰਨ ਘਰੇਲੂ ਪਰੇਸ਼ਾਨੀ ਦੱਸੀ ਜਾਂਦੀ ਹੈ। ਅਰੁਣ ਦੀ ਪਤਨੀ ਪਿਛਲੇ ਕਈ ਦਿਨਾਂ ਤੋਂ ਆਪਣੇ ਨਾਨਕੇ ਘਰ ਗਈ ਹੋਈ ਸੀ।

(For more news apart from 'The young man committed suicide by hanging Haryana News in punjabi' stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement