ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
Published : Mar 28, 2025, 3:39 pm IST
Updated : Mar 28, 2025, 3:39 pm IST
SHARE ARTICLE
Amount of Rs. 9.55 crore released for beneficiaries  backward classes and economically weaker sections:Dr. Baljit Kaur
Amount of Rs. 9.55 crore released for beneficiaries backward classes and economically weaker sections:Dr. Baljit Kaur

ਅਸ਼ੀਰਵਾਦ ਸਕੀਮ ਤਹਿਤ 11 ਜ਼ਿਲ੍ਹਿਆਂ ਦੇ 1872 ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 1872 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 1872 ਲਾਭਪਾਤਰੀਆਂ ਨੂੰ ਕਵਰ ਕਰਨ ਲਈ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਰਾਸ਼ੀ ਨਾਲ ਅੰਮ੍ਰਿਤਸਰ ਦੇ 865, ਬਰਨਾਲਾ ਦੇ 17, ਬਠਿੰਡਾ ਦੇ 81,  ਫਿਰੋਜ਼ਪੁਰ ਦੇ 71, ਸ੍ਰੀ ਫਤਿਹਗੜ੍ਹ ਸਾਹਿਬ ਦੇ 34,  ਹੁਸ਼ਿਆਰਪੁਰ ਦੇ 152, ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਪੂਰਥਲਾ ਦੇ 58, ਲੁਧਿਆਣਾ ਦੇ 326, ਸ੍ਰੀ ਮੁਕਤਸਰ ਸਾਹਿਬ ਦੇ 84,  ਐਸ.ਬੀ.ਐਸ. ਨਗਰ ਦੇ 105 ਅਤੇ ਤਰਨਤਾਰਨ ਦੇ 79 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਉਨ੍ਹਾਂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement