ਕਰਮਚਾਰੀਆਂ ਨੂੰ ਵੱਡਾ ਤੋਹਫ਼ਾ, ਮਹਿੰਗਾਈ ਭੱਤੇ ’ਚ ਹੋਇਆ ਵਾਧਾ
Published : Mar 28, 2025, 8:21 pm IST
Updated : Mar 28, 2025, 8:31 pm IST
SHARE ARTICLE
Big gift to employees, increase in dearness allowance
Big gift to employees, increase in dearness allowance

ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 53 ਫ਼ੀ ਸਦੀ ਤੋਂ ਵੱਧ ਕੇ 55 ਫ਼ੀ ਸਦੀ ਹੋ ਜਾਵੇਗਾ

ਨਵੀਂ ਦਿੱਲੀ: ਕੇਂਦਰੀ ਕੈਬਨਿਟ ਨੇ ਅਪਣੀ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿਤਾ ਹੈ। ਸਰਕਾਰ ਵਲੋਂ ਮਹਿੰਗਾਈ ਭੱਤੇ ’ਚ 2 ਫ਼ੀ ਸਦੀ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਇਸ ਸਾਲ 1 ਜਨਵਰੀ ਤੋਂ ਲਾਗੂ ਹੋਵੇਗਾ। ਇਸ ਨਾਲ ਕਰੀਬ 1.15 ਕਰੋੜ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਾਂ ਨੂੰ ਲਾਭ ਹੋਵੇਗਾ। ਕੈਬਨਿਟ ਦੀ ਬੈਠਕ ਮਗਰੋਂ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਣਵ ਨੇ ਕਿਹਾ ਕਿ ਕੇਂਦਰੀ ਕੈਬਨਿਟ ਨੇ 1 ਜਨਵਰੀ 2025 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਅਤੇ ਪੈਨਸ਼ਨਾਂ ਨੂੰ ਮਹਿੰਗਾਈ ਰਾਹਤ  ਇਕ ਵਾਧੂ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿਤੀ ਹੈ।

ਮੋਦੀ ਸਰਕਾਰ ਦੇ ਇਸ ਫ਼ੈਸਲੇ ਨਾਲ ਕੇਂਦਰੀ ਕਰਮਚਾਰੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ। ਹੁਣ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 53 ਫ਼ੀ ਸਦੀ ਤੋਂ ਵੱਧ ਕੇ 55 ਫ਼ੀ ਸਦੀ ਹੋ ਜਾਵੇਗਾ। ਇਸ਼ ਦਾ ਮਕਸਦ ਮਹਿੰਗਾਈ ਤੋਂ ਕਰਮਚਾਰੀਆਂ ਨੂੰ ਰਾਹਤ ਦੇਣਾ ਹੈ। ਡੀ.ਏ ਅਤੇ ਡੀ.ਆਰ ਦੋਹਾਂ ਵਿਚ ਵਾਧੇ ਨਾਲ ਸਰਕਾਰੀ ਖ਼ਜ਼ਾਨੇ ’ਤੇ ਸਾਲਾਨਾ 6,614.04 ਕਰੋੜ ਰੁਪਏ ਦਾ ਅਸਰ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement