ਵਿਜੇ ਸਾਂਪਲਾ ਮੁੜ ਬਣੇ 'ਚੌਕੀਦਾਰ'
Published : Apr 28, 2019, 5:28 pm IST
Updated : Apr 28, 2019, 5:28 pm IST
SHARE ARTICLE
Vijay Sampla
Vijay Sampla

ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਸਨ ਭਾਜਪਾ ਆਗੂ ਵਿਜੇ ਸਾਂਪਲਾ

ਚੰਡੀਗੜ੍ਹ : ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਭਾਜਪਾ ਆਗੂ ਵਿਜੇ ਸਾਂਪਲਾ ਦੇ ਬਗ਼ਾਵਤੀ ਸੁਰ ਨਰਮ ਪੈ ਗਏ ਹਨ। ਸਾਂਪਲਾ ਨੂੰ ਮਨਾਉਣ ਲਈ ਸ਼ਨਿਚਰਵਾਰ ਸ਼ਾਮ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਅਤੇ ਚੋਣ ਇੰਚਾਰਜ ਕੈਪਟਨ ਅਭਿਮੰਨਿਊ ਉਨ੍ਹਾਂ ਦੇ ਘਰ ਪਹੁੰਚੇ ਸਨ। ਮੁਲਾਕਾਤ ਤੋਂ ਬਾਅਦ ਸਾਂਪਲਾ ਦੇ ਸੁਰ ਬਦਲੇ ਹੋਏ ਨਜ਼ਰ ਆ ਰਹੇ ਹਨ ਅਤੇ ਉਹ ਮੁੜ 'ਚੌਕੀਦਾਰ' ਬਣ ਗਏ ਹਨ।

vijay sampla twitterVijay Sampla twitter

ਜ਼ਿਕਰਯੋਗ ਹੈ ਕਿ ਬੀਤੀ 23 ਅਪ੍ਰੈਲ ਨੂੰ ਭਾਜਪਾ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਸੂਚੀ 'ਚ ਹੁਸ਼ਿਆਰਪੁਰ ਤੋਂ ਟਿਕਟ ਸੋਮ ਪ੍ਰਕਾਸ਼ ਨੂੰ ਦੇ ਦਿੱਤੀ ਗਈ ਸੀ। ਇਸ ਤੋਂ ਨਾਰਾਜ਼ ਵਿਜੇ ਸਾਂਪਲਾ ਨੇ ਟਵਿਟਰ 'ਤੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਸ਼ਬਦ ਹਟਾ ਦਿੱਤਾ ਸੀ ਅਤੇ ਦੋ ਟਵੀਟ ਕਰ ਕੇ ਆਪਣੇ ਦੁਖੜੇ ਰੋਏ ਸਨ। 

Vijay SamplaVijay Sampla

ਪਹਿਲੇ ਟਵੀਟ 'ਚ ਸਾਂਪਲਾ ਨੇ ਲਿਖਿਆ ਸੀ, "ਬਹੁਤ ਦੁੱਖ ਹੋਇਆ ਭਾਜਪਾ ਨੇ ਗਊ ਹੱਤਿਆ ਕਰ ਦਿੱਤੀ।" ਦੂਜਾ ਟਵੀਟ ਕਰ ਕੇ ਪਾਰਟੀ ਨੂੰ ਪੁੱਛਿਆ ਸੀ, "ਉਨ੍ਹਾਂ ਦਾ ਕਸੂਰ ਕੀ ਹੈ? ਉਨ੍ਹਾਂ ਦੀ ਟਿਕਟ ਕੱਟਣ ਤੋਂ ਪਹਿਲਾਂ ਉਨ੍ਹਾਂ ਦਾ ਦੋਸ਼ ਤਾਂ ਦੱਸ ਦਿੰਦੇ। ਉਨ੍ਹਾਂ ਆਪਣੇ ਕੀਤੇ ਕੰਮ ਵੀ ਗਿਣਾ ਛੱਡੇ।"

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement