ਅੰਮ੍ਰਿਤਸਰ 'ਚ 30 ਕਰੋੜ ਦੀ ਹੈਰੋਇਨ ਸਣੇ ਨਾਮੀ ਕਾਲਜ ਦੀ ਵਿਦਿਆਰਥਣ ਸਮੇਤ 3 ਤਸਕਰ ਗ੍ਰਿਫ਼ਤਾਰ
Published : Apr 28, 2022, 4:40 pm IST
Updated : Apr 28, 2022, 4:45 pm IST
SHARE ARTICLE
photo
photo

ਪੁਲਿਸ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਜਾ ਰਹੀ ਹੈ ਤਾਂਕਿ ਪੁੱਛਗਿੱਛ ਦੌਰਾਨ ਕਈ ਖ਼ੁਲਾਸੇ ਹੋ ਸਕਣ।

 

ਅੰਮ੍ਰਿਤਸਰ: ਅੰਮ੍ਰਿਤਸਰ 'ਚ ਪੰਜਾਬ ਦੇ ਖੁਫੀਆ ਵਿਭਾਗ ਕਾਊਂਟਰ ਇੰਟੈਲੀਜੈਂਸ ਦੇ ਹੱਥ ਅੱਜ ਵੱਡੀ ਸਫਲਤਾ ਲੱਗੀ ਹੈ। ਟੀਮ ਨੇ ਵੀਰਵਾਰ ਦੁਪਹਿਰ ਪੁਤਲੀ ਘਰ ਨੇੜੇ ਕਾਲਜ ਦੀ ਸੀਨੀਅਰ ਵਿਦਿਆਰਥਣ ਲਵਪ੍ਰੀਤ ਕੌਰ ਅਤੇ ਉਸ ਦੇ ਦੋ ਸਾਥੀਆਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਲੜਕੀ ਨਾਲ ਫੜੇ ਗਏ ਉਸ ਦੇ ਦੋਵੇਂ ਸਾਥੀ ਦੀਪਕ ਅਤੇ ਮਹਿਕ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਮਹਾਵਾ ਦੇ ਰਹਿਣ ਵਾਲੇ ਹਨ।

PHOTOPHOTO

 

ਸੀਆਈ ਦੇ ਏਆਈਜੀ ਸ਼ੈਲੇਂਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਤਿੰਨ ਤਸਕਰਾਂ ਦੇ ਸੰਪਰਕ ਵਿੱਚ ਆਏ ਸਨ।

PHOTOPHOTO

ਵਿਦਿਆਰਥਣ ਲਵਪ੍ਰੀਤ ਕੋਟਕਪੂਰਾ ਦੀ ਰਹਿਣ ਵਾਲੀ ਹੈ। ਪੁਲਿਸ ਉਕਤ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਜਾ ਰਹੀ ਹੈ ਤਾਂਕਿ ਪੁੱਛਗਿੱਛ ਦੌਰਾਨ ਕਈ ਖ਼ੁਲਾਸੇ ਹੋ ਸਕਣ।

PHOTOPHOTO

ਮਿਲੀ ਜਾਣਕਾਰੀ ਅਨੁਸਾਰ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਕਾਰ ਦੇ ਅੰਦਰ ਕੁਝ ਲੋਕ ਸ਼ੱਕੀ ਤੌਰ ’ਤੇ ਘੁੰਮ ਰਹੇ ਹਨ। ਪੁਲਸ ਨੇ ਜਦੋਂ ਉਨ੍ਹਾਂ ਨੂੰ ਕਾਬੂ ਕੀਤਾ ਤਾਂ ਉਨ੍ਹਾਂ ਕੋਲੋਂ 6 ਕਿਲੋ ਹੈਰੋਇਨ ਬਰਾਮਦ ਹੋਈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਹੈਰੋਇਨ ਦੇ ਇਸ ਮਾਮਲੇ ’ਚ ਇਕ ਵਿਦਿਆਰਥਣ ਵੀ ਹੈ, ਜੋ ਖਾਲਸਾ ਕਾਲਜ ’ਚ ਪੜ੍ਹਦੀ ਹੈ। ਦੱਸ ਦੇਈਏ ਕਿ ਬਰਾਮਦ ਹੋਈ 6 ਕਿਲੋਂ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ 30 ਕਰੋੜ ਰੁਪਏ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement