ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Published : Apr 28, 2023, 8:04 pm IST
Updated : Apr 28, 2023, 8:04 pm IST
SHARE ARTICLE
VIGILANCE BUREAU ARRESTS FOREST GUARD FOR TAKING BRIBE RS 10,000
VIGILANCE BUREAU ARRESTS FOREST GUARD FOR TAKING BRIBE RS 10,000

ਮੋਗਾ ਦੇ ਵੱਡਾਘਰ ਜੰਗਲਾਤ ਬੀਟ ਵਿਖੇ ਤਾਇਨਾਤ ਹੈ ਅਮਰਜੀਤ ਕੌਰ

 

ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ ਤਾਇਨਾਤ ਵਣ ਰੱਖਿਅਕ ਅਮਰਜੀਤ ਕੌਰ ਵਾਸੀ ਬਾਘਾ ਪੁਰਾਣਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਮੁਲਾਜ਼ਮ ਖਿਲਾਫ਼ ਇਹ ਮਾਮਲਾ ਮੋਗਾ ਜ਼ਿਲੇ ਦੇ ਪਿੰਡ ਮੰਗੇਵਾਲਾ ਦੇ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਦੰਦਾਂ ਦੇ ਦਰਦ ਤੋਂ ਤੁਸੀਂ ਵੀ ਹੋ ਪ੍ਰੇਸ਼ਾਨ? ਅਪਣਾਓ ਇਹ ਘਰੇਲੂ ਨੁਸਖ਼ੇ 

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਮੁਲਾਜ਼ਮ ਨੇ ਉਸ ਅਤੇ ਉਸ ਦੇ ਗੁਆਂਢੀ ਵਿਰੁੱਧ ਜੰਗਲਾਤ ਦੀ ਜ਼ਮੀਨ ਵਿੱਚ ਪਾਣੀ ਦੀਆਂ ਪਾਈਪਾਂ ਵਿਛਾਉਣ ਲਈ ਭਾਰੀ ਜ਼ੁਰਮਾਨਾ ਨਾ ਲਗਾਉਣ ਬਦਲੇ ਦੋਨਾਂ ਕੋਲੋਂ 15-15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸੌਦਾ 10-10 ਹਜ਼ਾਰ ਰੁਪਏ ਵਿੱਚ ਤੈਅ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ।

ਇਹ ਵੀ ਪੜ੍ਹੋ: PPCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੁੰਛ ਵਿਖੇ ਹੋਏ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਮਹੀਨੇ ਦੀ ਤਨਖ਼ਾਹ ਕਰਨਗੇ ਦਾਨ

ਬੁਲਾਰੇ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਜਾਲ ਵਿਛਾ ਕੇ ਦੋਸ਼ੀ ਮਹਿਲਾ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਉਕਤ ਕਰਮਚਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਮਹਿਲਾ ਨੂੰ ਭਲਕੇ ਫਿਰੋਜ਼ਪੁਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement