ਸਪੀਕਰ ਕੁਲਤਾਰ ਸੰਧਵਾਂ ਵੱਲੋਂ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Published : Apr 28, 2024, 10:31 pm IST
Updated : Apr 28, 2024, 10:31 pm IST
SHARE ARTICLE
Kultar Singh Sandhwan
Kultar Singh Sandhwan

ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ ਜ਼ਿੰਦਾਦਿਲ ਇਨਸਾਨ ਸਨ-ਸਪੀਕਰ

Punjab News : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ ਜ਼ਿੰਦਾਦਿਲ ਇਨਸਾਨ ਸਨ। ਉਹ ਬਤੌਰ ਪੱਤਰਕਾਰ ‘ਦਿ ਹਿੰਦੂ’ਅਖ਼ਬਾਰ ਨਾਲ ਜੁੜੇ ਹੋਏ ਸਨ।

ਸੰਧਵਾਂ ਨੇ ਕਿਹਾ ਕਿ ਸ੍ਰੀ ਪੰਧੇਰ ਦਾ ਚਲੇ ਜਾਣਾ ਮੀਡੀਆ ਭਾਈਚਾਰੇ ਅਤੇ ਸਮਾਜ ਲਈ ਬਹੁਤ ਵੱਡਾ ਘਾਟਾ ਹੈ ੍ਟ ਉਨ੍ਹਾਂ ਕਿਹਾ ਕਿ ਸ੍ਰੀ ਪੰਧੇਰ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement