ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਮੁੜ ਜੁਆਇੰਨ ਕਰਨ ਤੋਂ ਕੀਤੀ ਨਾਂਹ
Published : May 28, 2019, 1:15 pm IST
Updated : May 28, 2019, 1:33 pm IST
SHARE ARTICLE
Sukhpal Khaira
Sukhpal Khaira

ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਦੇ ਪ੍ਰਧਨ ਅਤੇ ਬਾਗੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਸਪੱਸ਼ਟ ਤੌਰ...

ਚੰਡੀਗੜ੍ਹ: ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਦੇ ਪ੍ਰਧਨ ਅਤੇ ਬਾਗੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਸਪੱਸ਼ਟ ਤੌਰ ‘ਤੇ ਆਮ ਆਦਮੀ ਪਾਰਟੀ ਵਿਚ ਵਾਪਸੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਪਰ ਆਪ ਵੱਲੋਂ ਪੀਡੀਏ ਵਿਚ ਸ਼ਾਮਲ ਹੋਣ ‘ਤੇ ਉਸ ਦੇ ਸੁਆਗਤ ਦੀ ਗੱਲ ਕਹੀ ਹੈ। ਸੁਖਪਾਲ ਖਹਿਰਾ ਦਾ ਇਹ ਬਿਆਨ ਸੰਗਰੂਰ ਤੋਂ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਫੋਨ ਕਰਨ ਤੋਂ ਇਕ ਦਿਨ ਬਾਅਦ ਆਇਆ ਹੈ।

Kanwar Sandhu with Sukhpal Khaira Kanwar Sandhu with Sukhpal Khaira

ਦੱਸ ਦਈਏ ਕਿ ਭਗਵੰਤ ਮਾਨ ਨੇ ਸੁਖਪਾਲ ਖਹਿਰਾ ਨੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੂੰ ਫੋਨ ਕੀਤਾ ਸੀ ਅਤੇ ਦੋਹਾਂ ਨੂੰ ਪਿਛਲੇ ਸਮੇਂ ਦੌਰਾਨ ਜੋ ਵੀ ਹੋਇਆ, ਉਸ ਨੂੰ ਭੁੱਲਣ ਦੀ ਗੱਲ ਕਹੀ ਸੀ। ਭਗਵੰਤ ਮਾਨ ਨੇ ਉਨ੍ਹਾਂ ਨੂੰ ਸੰਸਦ ਵਿਚ ਚੁੱਕੇ ਜਾਣ ਵਾਲੇ ਪੰਜਾਬ ਨਾਲ ਸਬੰਧਿਤ ਮਸਲਿਆਂ ‘ਤੇ ਮਾਰਗ ਦਰਸ਼ਨ ਕਰਨ ਲਈ ਵੀ ਕਿਹਾ। ਖਹਿਰਾ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਵੱਲੋਂ ਪਾਰਟੀ ਦੀ ਇਕਜੁੱਟਤਾ ਲਈ ਕੋਈ ਗੱਲਬਾਤ ਨਹੀਂ ਕੀਤੀ ਗਈ। ਇਸ ਦੇ ਨਾਲ-ਨਾਲ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਨੂੰ ਜਿੱਤ ਦੀ ਵਧਾਈ ਵੀ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement