ਪੰਜਾਬ 'ਚ ਸਸਤੀ ਹੋਈ ਘਰੇਲੂ ਬਿਜਲੀ, 50 ਪੈਸੇ ਤੋਂ 1 ਰੁਪਏ ਤੱਕ ਪ੍ਰਤੀ ਯੂਨਿਟ ਕੀਤੀ ਕਟੌਤੀ 
Published : May 28, 2021, 4:20 pm IST
Updated : May 28, 2021, 4:34 pm IST
SHARE ARTICLE
Electricity
Electricity

ਨਵੀਂਆਂ ਬਿਜਲੀ ਦਰਾਂ 1 ਜੂਨ 2021 ਤੋਂ 31 ਮਾਰਚ 2022 ਤੱਕ ਲਾਗੂ ਰਹਿਣਗੀਆਂ

ਚੰਡੀਗੜ੍ਹ : ਪੰਜਾਬ ਸੂਬਾ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਦਰਾਂ 'ਚ 50 ਪੈਸੇ ਤੋਂ ਲੈ ਕੇ 1 ਰੁਪਏ ਤੱਕ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਹੈ। ਨਵੀਂਆਂ ਬਿਜਲੀ ਦਰਾਂ 1 ਜੂਨ 2021 ਤੋਂ 31 ਮਾਰਚ 2022 ਤੱਕ ਲਾਗੂ ਰਹਿਣਗੀਆਂ। ਜਾਰੀ ਕੀਤੇ ਗਏ ਹੁਕਮਾਂ 'ਚ ਦੱਸਿਆ ਗਿਆ 2 ਕਿਲੋ ਵਾਟ ਤੱਕ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਪਹਿਲੇ 100 ਯੂਨਿਟ ਲਈ ਬਿਜਲੀ ਦਰਾਂ ਇਕ ਰੁਪਏ ਤੇ 101 ਤੋਂ ਲੈ ਕੇ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ।

Electricity Electricity

ਇਸੇ ਤਰ੍ਹਾਂ 2 ਕਿਲੋ ਤੋਂ ਲੈ ਕੇ 7 ਕਿਲੋ ਵਾਟ ਵਾਲੇ ਖਪਤਕਾਰਾਂ ਲਈ ਪਹਿਲੇ 100 ਯੂਨਿਟ ਲਈ 75 ਪੈਸੇ ਤੇ ਫਿਰ 101 ਤੋਂ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਸੇ ਤਰ੍ਹਾਂ ਖਪਤਕਾਰਾਂ ਨੂੰ 682 ਕਰੋੜ ਰੁਪਏ ਦਾ ਲਾਭ ਮਿਲੇਗਾ। ਛੋਟੇ ਤੇ ਦਰਮਿਆਨੇ ਉਦਯੋਗਿਕ ਖਪਤਕਾਰਾਂ ਤੇ ਗ਼ੈਰ ਘਰੇਲੂ ਖਪਤਕਾਰਾਂ ਯਾਨੀ ਐੱਨਆਰਐੱਸ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ।

 ElectricityElectricity

ਖੇਤੀਬਾੜੀ ਖੇਤਰ ਲਈ ਬਿਜਲੀ ਦਰਾਂ 'ਚ 9 ਪੈਸੇ ਦਾ ਵਾਧਾ ਕੀਤਾ ਗਿਆ ਹੈ। ਜਿਸ ਨਾਲ ਇਸ ਖੇਤਰ ਲਈ ਕਰਾਸ ਸਬਸਿਡੀ 14.41 ਤੋਂ ਘੱਟ ਕੇ 12.05 ਫੀਸਦੀ ਰਹਿ ਜਾਵੇਗੀ। ਵੱਡੇ ਉਦਯੋਗਿਕ ਘਰਾਣਿਆਂ ਲਈ ਬਿਜਲੀ ਦਰਾਂ ਵਿਚ ਵਾਧਾ 2 ਫੀਸਦੀ ਤੋਂ ਵੀ ਘੱਟ ਰੱਖਿਆ ਗਿਆ ਹੈ। ਇੰਡਸਟਰੀ ਲਈ ਰਾਤ ਵੇਲੇ ਦਾ ਵਿਸ਼ੇਸ਼ ਟੈਰਿਫ ਪਹਿਲਾਂ ਵਾਂਗ ਹੀ ਜਾਰੀ ਰਹੇਗਾ ਤੇ ਇੰਡਸਟਰੀ ਦੀ ਮੰਗ ’ਤੇ ਰਾਤ ਵੇਲੇ ਦੇ ਵਿਸ਼ੇਸ਼ ਟੈਰਿਫ ਅਨੂਸਾਰ ਬਿਜਲੀ ਦੀ ਵਰਤੋਂ ਦਾ ਸਮਾਂ ਰਾਤ 10 ਵਜੇ ਤੋਂ 6 ਵਜੇ ਦੀ ਥਾਂ ਹੁਣ 4 ਘੰਟੇ ਵਧਾ ਕੇ ਰਾਤ 10 ਵਜੇ ਤੋਂ ਸਵੇਰੇ 10.00 ਵਜੇ ਤਕ ਹੀ ਕਰ ਦਿੱਤਾ ਗਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement