ਕੇਂਦਰ ਸਰਕਾਰ ਨੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਪੱਲਾ ਝਾੜਿਆ
Published : May 28, 2022, 12:13 am IST
Updated : May 28, 2022, 12:13 am IST
SHARE ARTICLE
image
image

ਕੇਂਦਰ ਸਰਕਾਰ ਨੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਪੱਲਾ ਝਾੜਿਆ


ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਇਨ੍ਹਾਂ ਰਿਹਾਈਆਂ ਦੇ ਸੂਬਾ ਸਰਕਾਰਾਂ ਕੋਲ ਪਏ ਹਨ ਮਾਮਲੇ

ਚੰਡੀਗੜ੍ਹ, 27 ਮਈ (ਗੁਰਉਪਦੇਸ਼ ਭੁੱਲਰ) : ਸਿੱਖ ਬੰਦੀਆਂ ਦੀ ਰਿਹਾਈ ਦੇ ਮਾਮਲੇ 'ਚ ਨਵਾਂ ਮੋੜ ਆਇਆ ਹੈ ਅਤੇ ਕੇਂਦਰ ਸਰਕਾਰ ਨੇ ਇਸ ਦੀ ਜ਼ਿੰਮੇਵਾਰੀ ਸੂਬਾ ਸਰਕਾਰਾਂ ਸਿਰ ਪਾਉਂਦਿਆਂ ਅਪਣਾ ਪੱਲਾ ਝਾੜ ਲਿਆ ਹੈ | ਇਸ ਤਰ੍ਹਾਂ ਸਿੱਖ ਬੰਦੀਆਂ ਦੀ ਰਿਹਾਈ ਦੇ ਮਾਮਲੇ ਨੂੰ  ਲੈ ਕੇ ਕੇਂਦਰ ਸਰਕਾਰ ਨੇ ਗੇਂਦ ਸੂਬਾ ਸਰਕਾਰਾਂ ਦੇ ਪਾਲੇ 'ਚ ਸੁੱਟ ਦਿਤੀ ਹੈ ਅਤੇ ਇਸ ਨਾਲ ਮਾਮਲਾ ਸੁਲਝਣ ਦੀ ਥਾਂ ਹੋਰ ਉਲਝ ਸਕਦਾ ਹੈ |
ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਅੱਜ ਇਕ ਬਿਆਨ 'ਚ ਸਪੱਸ਼ਟ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਸੂਬਾ ਸਰਕਾਰਾਂ ਕੋਲ ਲਟਕ ਰਹੇ ਹਨ ਜਦ ਕਿ ਕੇਂਦਰ ਸਰਕਾਰ ਨੇ ਤਾਂ ਰਿਹਾਈ ਦੇ ਮਾਮਲੇ ਨੂੰ  ਲੈ ਕੇ 550 ਸਾਲਾ ਪ੍ਰਕਾਸ਼ ਦਿਵਸ ਮੌਕੇ ਐਲਾਨ ਕਰ ਦਿਤਾ ਸੀ ਪਰ ਉਸ ਤੋਂ ਬਾਅਦ ਰਾਜਾਂ ਨੇ ਬਣਦੀ ਕਾਰਵਾਈ ਨਹੀਂ ਕੀਤੀ | ਸ਼ੇਖਾਵਤ ਦਾ ਕਹਿਣਾ ਹੈ ਕਿ ਕੇਂਦਰ ਵਲੋਂ ਕੋਈ ਢਿੱਲ ਨਹੀਂ ਅਤੇ ਜਿਉਂ ਹੀ ਸੂਬਾ ਸਰਕਾਰਾਂ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਫ਼ਾਈਲਾਂ ਤਿਆਰ ਕਰ ਕੇ ਕੇਂਦਰ ਨੂੰ  ਭੇਜੇਗੀ ਤਾਂ ਉਨ੍ਹਾਂ ਉਪਰ ਤੇਜ਼ੀ ਨਾਲ ਕਾਰਵਾਈ ਹੋਵੇਗੀ | ਅਪਣੇ ਆਪ ਕੇਂਦਰ ਸਰਕਾਰ ਇਨ੍ਹਾਂ ਰਿਹਾਈਆਂ ਬਾਰੇ ਕੁੱਝ ਨਹੀਂ ਕਰ ਸਕਦੀ ਕਿਉਂਕਿ ਕੇਂਦਰ ਨਾਲ ਸਬੰਧਤ ਸਿੱਧਾ ਕੋਈ ਮਾਮਲਾ ਨਹੀਂ ਹੈ ਅਤੇ ਸਾਰੇ ਮਾਮਲੇ ਸੂਬਾ ਸਰਕਾਰਾਂ ਨਾਲ ਹੀ ਸਬੰਧਤ ਹਨ | ਭਾਵੇਂ ਕੇਂਦਰ ਸਰਕਾਰ ਨੇ ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਦੀ ਜ਼ਿੰਮੇਵਾਰੀ ਸੂਬਾ ਸਰਕਾਰਾਂ ਉਪਰ ਸੁੱਟ ਦਿਤੀ ਹੈ ਪਰ ਦਸਣਾ ਬਣਦਾ ਹੈ ਕਿ ਪਿਛਲੇ ਦਿਨਾਂ 'ਚ ਬੰਦੀ ਸਿੱਖਾਂ ਦੀ ਰਿਹਾਈ ਲਈ ਮੁਹਿੰਮ ਚਲਾ ਰਹੀ ਸਿੱਖ ਜਥੇਬੰਦੀਆਂ ਦੀ ਕੇਮਟੀ ਦੇ ਮੈਂਬਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ  ਮਿਲੇ ਸਨ | ਉਨ੍ਹਾਂ ਇਸ ਮੌਕੇ ਸੂਬਾ ਸਰਕਾਰ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ 'ਚ ਫ਼ੈਸਲਾ ਲੈਣ ਤੋਂ ਅਸਮਰੱਥਤਾ ਜਤਾਈ ਸੀ ਅਤੇ ਕਿਹਾ ਸੀ ਕਿ ਮਾਮਲਾ ਕੇਂਦਰ ਸਰਕਾਰ ਦੇ ਹੱਥ ਹੈ ਪਰ ਹੁਣ ਕੇਂਦਰੀ ਮੰਤਰੀ ਦੇ ਬਿਆਨ ਨਾਲ ਸਥਿਤੀ ਉਲਟ ਹੋ ਗਈ ਹੈ | ਅਕਾਲ ਤਖ਼ਤ ਦੇ ਨਿਰਦੇਸ਼ਾਂ 'ਤੇ ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਬਣੀ ਵੱਖ ਵੱਖ ਗਰੁੱਪਾਂ ਦੀ ਸਾਂਝੀ ਕੇਮਟੀ ਨੇ ਵੀ ਪ੍ਰਧਾਨ ਮੰਤਰੀ ਤੋਂ ਸਮਾਂ ਮੰਗਿਆ ਹੋਇਆ ਹੈ ਅਤੇ ਇਸ ਮਾਮਲੇ 'ਤੇ ਇਸ ਮੁਲਾਕਾਤ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋ ਸਕੇਗੀ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement