ਸੰਤ ਸੀਚੇਵਾਲ ਨੂੰ ਰਾਜ ਸਭਾ ’ਚ ਭੇਜ ਸਕਦੀ ਹੈ 'ਆਪ'!
Published : May 28, 2022, 12:54 pm IST
Updated : May 28, 2022, 12:55 pm IST
SHARE ARTICLE
The Mann government can send Sant Seechewal to the Rajya Sabha
The Mann government can send Sant Seechewal to the Rajya Sabha

CM ਮਾਨ ਨਾਲ ਮੁਲਾਕਾਤ ਤੋਂ ਬਾਅਦ ਚਰਚਾ ਹੋਈ ਤੇਜ਼

 

ਮੁਹਾਲੀ : ਆਮ ਆਦਮੀ ਪਾਰਟੀ (ਆਪ) ਮਸ਼ਹੂਰ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸੀਚੇਵਾਲ ਨੂੰ ਰਾਜ ਸਭਾ ਭੇਜ ਸਕਦੀ ਹੈ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਸੀਚੇਵਾਲ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ 24 ਤੋਂ 31 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾਣੀਆਂ ਹਨ। 117 'ਚੋਂ 92 ਵਿਧਾਇਕ ਹੋਣ ਕਾਰਨ ਦੋਵੇਂ ਸੀਟਾਂ 'ਆਪ' ਦੇ ਖਾਤੇ 'ਚ ਜਾਣਾ ਯਕੀਨੀ ਹੈ।

The Mann government can send Sant Seechewal to the Rajya SabhaThe Mann government can send Sant Seechewal to the Rajya Sabha

ਅਜੇ ਤੱਕ 'ਆਪ' ਨੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।  ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਜੇ ਅਜਿਹਾ ਹੁੰਦਾ ਹੈ ਤਾਂ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਨੂੰ ਇਸ ਦਾ ਫ਼ਾਇਦਾ ਹੋ ਸਕਦਾ ਹੈ। ਹਾਲਾਂਕਿ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਭਾਜਪਾ ਨੇ ਸੀਚੇਵਾਲ ਨੂੰ ਰਾਜ ਸਭਾ ਭੇਜਣ ਦਾ ਪ੍ਰਸਤਾਵ ਕੀਤਾ ਹੋਇਆ ਹੈ।

 

 

The Mann government can send Sant Seechewal to the Rajya SabhaThe Mann government can send Sant Seechewal to the Rajya Sabha

 

ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਹੋਈ ਮੀਟਿੰਗ ਮਗਰੋਂ ਇਹ ਚਰਚਾ ਛਿੜੀ ਸੀ ਕਿ ਭਾਜਪਾ ਅਜਿਹੇ ਵਾਤਾਵਰਨ ਪ੍ਰੇਮੀ ਨੂੰ ਰਾਜ ਸਭਾ ਵਿਚ ਭੇਜਣਾ ਚਾਹੁੰਦੀ ਹੈ, ਜਿਸ ਦੇ ਕੰਮ ਦੀ ਵਿਸ਼ਵ ਵਿਚ ਸ਼ਲਾਘਾ ਹੋ ਰਹੀ ਹੋਵੇ। ਸੀਚੇਵਾਲ ਨਾਲ ਜੁੜੇ ਕਰੀਬੀ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹਾਲੇ ਕਿਸੇ ਵੀ ਪਾਰਟੀ ਨੂੰ ਹਾਂ ਨਹੀਂ ਕੀਤੀ ਹੈ। ਉਹ ਰਾਜਨੀਤੀ ਵਿਚ ਉਤਰਨ ਨੂੰ ਲੈ ਕੇ ਦੁਚਿੱਤੀ ਵਿਚ ਹਨ।

The Mann government can send Sant Seechewal to the Rajya SabhaThe Mann government can send Sant Seechewal to the Rajya Sabha

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement