ਕਾਹਨੂੰਵਾਨ ਹਲਕੇ ਦੇ ਲੋਕਾਂ ਨੇ ਸਵੈ ਇੱਛਾ ਨਾਲ 119 ਏਕੜ ਨਾਜਾਇਜ਼ ਪੰਚਾਇਤੀ ਜ਼ਮੀਨ ਛੱਡੀ
Published : May 28, 2022, 6:33 am IST
Updated : May 28, 2022, 6:33 am IST
SHARE ARTICLE
image
image

ਕਾਹਨੂੰਵਾਨ ਹਲਕੇ ਦੇ ਲੋਕਾਂ ਨੇ ਸਵੈ ਇੱਛਾ ਨਾਲ 119 ਏਕੜ ਨਾਜਾਇਜ਼ ਪੰਚਾਇਤੀ ਜ਼ਮੀਨ ਛੱਡੀ


30 ਜੂਨ ਤਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ


ਗੁਰਦਾਸਪੁਰ, 27 ਮਈ (ਇੰਦਰਪਾਲ ਸਿੰਘ ਵੜੈਚ) :  ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮਹਿੰਮ ਨਿਰੰਤਰ ਜਾਰੀ ਰਹੇਗੀ ਅਤੇ 30 ਜੂਨ ਤਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ | ਇਹ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਤੇ ਡੇਅਰੀ ਵਿਕਾਸ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਨੇ ਸਥਾਨਕ ਪੰਚਾਇਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ |
ਇਸ ਮੌਕੇ ਕਾਹਨੂੰਵਾਨ ਹਲਕੇ ਦੇ ਕਿਸਾਨਾਂ ਨੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੀ ਹਾਜ਼ਰੀ ਵਿਚ ਸਵੈ ਇੱਛਾ ਨਾਲ 119 ਏਕੜ ਪੰਚਾਇਤੀ ਜ਼ਮੀਨ ਛੱਡੀ, ਜਿਸ ਵਿਚ 37 ਏਕੜ ਕਾਹਨੂੰਵਾਨ ਬੇਟ ਤੇ 82 ਏਕੜ ਪਿੰਡ ਮੇਹੜੇ ਦੀ ਪੰਚਾਇਤੀ ਜ਼ਮੀਨ ਸ਼ਾਮਲ ਹੈ |
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੂਬੇ ਭਰ ਵਿਚੋਂ ਪੰਚਾਇਤੀ ਸ਼ਾਮਲਾਟ ਤੇ ਸਰਕਾਰੀ ਜ਼ਮੀਨਾਂ 'ਤੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਪਹਿਲੀ ਮਈ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਸੂਬੇ ਵਿਚ ਇਕ ਇੰਚ ਜ਼ਮੀਨ ਵੀ ਨਜਾਇਜ਼ ਕਬਜ਼ੇ ਹੇਠ ਨਹੀਂ ਰਹਿਣ ਦਿਤੀ ਜਾਵੇਗੀ | ਉਨ੍ਹਾਂ ਅੱਗੇ ਦਸਿਆ ਕਿ ਅੱਜ ਉਹ ਵਿਸ਼ੇਸ ਤੌਰ 'ਤੇ ਗੁਰਦਾਸਪੁਰ ਆਏ ਹਨ, ਕਿਉਂਕਿ ਕਾਹਨੂੰਵਾਨ ਹਲਕੇ ਦੇ ਕਰੀਬ 50 ਕਿਸਾਨਾਂ ਵਲੋਂ 119 ਪੰਚਾਇਤੀ ਜ਼ਮੀਨ ਜੋ ਨਜਾਇਜ਼ ਕਬਜੇ ਹੇਠ ਸੀ, ਉਸ ਨੂੰ  ਸਵੈ ਇੱਛਾ ਨਾਲ ਛਡਿਆ ਹੈ | ਧਾਲੀਵਾਲ ਨੇ ਜਿਨ੍ਹਾਂ ਕਿਸਾਨਾਂ ਵਲੋਂ ਜ਼ਮੀਨ ਛੱਡੀ ਗਈ ਹੈ, ਉਨ੍ਹਾਂ ਕਿਸਾਨਾਂ ਨੂੰ  ਹੀ ਅਗਲੇ ਤਿੰਨ ਸਾਲ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ 'ਤੇ ਲੀਜ਼ ਦੇਣ ਦਾ ਐਲਾਨ ਵੀ ਕੀਤਾ | ਲੀਜ਼ 'ਤੇ ਦਿਤੀ ਗਈ ਜ਼ਮੀਨ 'ਤੇ ਪਾਲਿਸੀ ਤਹਿਤ ਸਲਾਨਾ 10 ਫ਼ੀ ਸਦੀ ਦਾ ਵਾਧਾ ਹੋਵੇਗਾ | ਉਨ੍ਹਾਂ ਅੱਗੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਜਲਦ ਇਕ ਪਾਲਿਸੀ ਤਿਆਰ ਕੀਤੀ ਜਾ ਰਹੀ ਹੈ ਕਿ ਜਿਸ ਤਹਿਤ ਜਿਸ ਕਿਸਾਨ ਨੇ ਜ਼ਮੀਨ ਨੂੰ  ਵਾਹੀਯੋਗ ਬਣਾਇਆ ਹੈ, ਉਸਨੂੰ ਜ਼ਮੀਨ ਕੁਲੈਕਟਰ ਰੇਟ 'ਤੇ ਦੇਣ ਦੀ ਪਹਿਲ ਹੋਵੇਗੀ | ਉਨ੍ਹਾਂ ਇਹ ਵੀ ਸਪੱਸ਼ਟ ਕਿਹਾ ਕਿ ਖੇਤੀਯੋਗ ਜ਼ਮੀਨ ਤੋਂ ਜਿਹੜੇ ਕਬਜ਼ੇ ਹਟਾਏ ਜਾ ਰਹੇ ਹਨ ਉਸ ਜ਼ਮੀਨ ਨੂੰ  ਲੀਜ਼ 'ਤੇ ਦੇਣ ਦੀ ਪਹਿਲ ਕਬਜ਼ਾ ਛੱਡਣ ਵਾਲਿਆਂ ਨੂੰ  ਹੀ ਦਿਤੀ ਜਾ ਰਹੀ ਹੈ | ਉਨ੍ਹਾਂ ਕਾਹਨੂੰਵਾਨ ਹਲਕੇ ਦੇ ਆਪ ਪਾਰਟੀ ਦੇ ਇੰਚਾਰਜ ਐਡਵੈਕੈਟ ਜਗਰੂਪ ਸਿੰਘ ਸੇਖਵਾਂ ਤੇ ਕਿਸਾਨ ਆਗੂ ਕੰਵਲਪ੍ਰੀਤ ਸਿੰਘ ਕਾਕੀ ਦਾ ਧਨਵਾਦ ਕੀਤਾ, ਜਿਨ੍ਹਾਂ ਵਲੋਂ ਲੋਕਾਂ ਨੂੰ  ਨਾਜਾਇਜ਼ ਕਬਜ਼ੇ ਛੱਡਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਦਸਿਆ ਕਿ ਕਿਸਾਨ ਆਗੂਆਂ ਨਾਲ ਬਣੀ ਸਹਿਮਤੀ ਤੋਂ ਬਾਅਦ ਐਲਾਨ ਕੀਤਾ ਗਿਆ ਹੈ ਕਿ 30 ਜੂਨ ਤਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ, ਉਸ ਤੋਂ ਬਾਅਦ ਹੀ ਕਾਰਵਾਈ ਹੋਵੇਗੀ |
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗਰੀਬ ਅਤੇ ਛੋਟੇ ਕਿਸਾਨਾਂ ਦੇ ਹਿਤ ਪੂਰੀ ਤਰਾਂ ਨਾਲ ਸੁਰੱਖਿਅਤ ਰੱਖੇ ਜਾਣਗੇ ਅਤੇ ਕਿਸੇ ਵੀ ਗਰੀਬ ਨੂੰ  ਉਜਾੜਿਆ ਨਹੀਂ ਜਾਵੇਗਾ |ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਰਫ਼ ਪੰਚਾਇਤੀ ਜ਼ਮੀਨਾਂ ਤੋਂ ਹੀ ਕਾਨੂੰਨੀ ਪ੍ਰਕਿ੍ਆ ਪੂਰੀ ਕਰਕੇ ਨਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ | ਉਨ੍ਹਾਂ ਦਸਿਆ ਕਿ ਅੰਦਾਜ਼ਨ 50 ਹਜ਼ਾਰ ਏਕੜ ਪੰਚਾਇਤੀ ਜਮੀਨ 'ਤੇ ਨਾਜਾਇਜ਼ ਕਬਜ਼ੇ ਹੇਠ ਹੈ |  ਪੰਚਾਇਤ ਮੰਤਰੀ ਨੇ ਇਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ 10 ਜੂਨ ਤੋਂ ਬਾਅਦ ਵਪਾਰਕ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਵਿੱਢੀ ਜਾਵੇਗੀ |
ਇਸ ਮੌਕੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਗੁਰਦਾਸਪੁਰ ਵਿਖੇ ਪਹੁੰਚਣ 'ਤੇ ਧਨਵਾਦ ਕੀਤਾ |
ਫਹੋਟੋ ਚੳਪਟਿੋਨ; ਘਸਪ^27^2

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement