ਨਹਿਰ ’ਚ ਨਹਾਉਣ ਗਏ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, ਡੁੱਬਣ ਕਾਰਨ ਇਕ ਵਿਦਿਆਰਥੀ ਦੀ ਮੌਤ
Published : May 28, 2023, 2:16 pm IST
Updated : May 28, 2023, 2:16 pm IST
SHARE ARTICLE
photo
photo

ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ

 

ਦਸੂਹਾ : ਬੀਤੇ ਦਿਨ ਦੇਰ ਸ਼ਾਮ ਕੰਢੀ ਨਹਿਰ ਵਿਚ ਡੁੱਬਣ ਕਾਰਨ ਇਕ 17 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। 
ਮ੍ਰਿਤਕ ਦੀ ਪਛਾਣ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ ਵਾਸੀ ਰਾਜਾ ਕਲਾਂ ਗੜ੍ਹਦੀਵਾਲ ਵਜੋਂ ਹੋਈ ਹੈ। ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। 

ਜਾਂਚ ਅਧਿਕਾਰੀ ਨੇ ਦਸਿਆ ਕਿ ਮ੍ਰਿਤਕ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ, ਉਸ ਦੇ ਸਾਥੀ ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਮਲਕੀਤ ਸਿੰਘ, ਵਿਪਨਪ੍ਰੀਤ, ਗੁਰਦੀਪ ਸਿੰਘ ਸਾਰੇ 12ਵੀਂ ਜਮਾਤ ਦੇ ਵਿਦਿਆਰਥੀ ਹਨ। ਜੋ ਸਕੂਲ ਤੋਂ ਜਲਦੀ ਛੁੱਟੀ ਹੋਣ ਕਾਰਨ ਆਪਣੇ ਮੋਟਰਸਾਈਕਲਾਂ ’ਤੇ ਪਿੰਡ ਸੁਹਾਉੜਾ ਕੰਢੀ ਸਥਿਤ ਗਗਨ ਜੀ ਕਾ ਟਿੱਲਾ ਵਿਖੇ ਮੱਥਾ ਟੇਕਣ ਗਏ ਸਨ।

ਮੱਥਾ ਟੇਕ ਕੇ ਵਾਪਸ ਪਰਤਦੇ ਸਮੇਂ ਸਾਰੇ ਪਿੰਡ ਵਡਲਾ ਨੇੜੇ ਕੰਢੀ ਕਨਾਲ ਨਹਿਰ ਵਿਚ ਨਹਾਉਂਣ ਲੱਗ ਪਏ। ਮੋਹਿਤ ਭਾਟੀਆ ਦਾ ਨਹਾਉਂਦੇ ਸਮੇਂ ਪੈਰ ਫਿਸਲ ਗਿਆ ਤੇ ਉਹ ਡੂੰਘੇ ਪਾਣੀ ਵਿਚ ਡੁੱਬ ਗਿਆ। ਮੋਹਿਤ ਭਾਟੀਆ ਨੂੰ ਰਾਹਗੀਰਾਂ ਦੀ ਮਦਦ ਨਾਲ ਨਹਿਰ ’ਚੋਂ ਬਾਹਰ ਤਾਂ ਕੱਢ ਲਿਆ ਗਿਆ ਪਰ ਉਸ ਵੇਲੇ ਤੱਕ ਬਹੁਤ ਦੇਰ ਹੋ ਚੁਕੀ ਸੀ। 

ਜਿਸ ਤੋਂ ਬਾਅਦ ਸਾਰੇ ਦੋਸਤਾਂ ਨੇ ਮ੍ਰਿਤਕ ਨੂੰ ਨਜ਼ਦੀਕੀ ਪ੍ਰਾਇਮਰੀ ਹੈਲਥ ਸੈਂਟਰ ’ਚ ਪਹੁੰਚਾਇਆ, ਜਿੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿਤਾ। 
ਥਾਣਾ ਮੁਖੀ ਬਲਵਿੰਦਰ ਸਿੰਘ, ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਬਲਵੰਤ ਸਿੰਘ ਨੇ ਦਸਿਆ ਕਿ ਮ੍ਰਿਤਕ ਦੇ ਪਿਤਾ ਅਮਰੀਕ ਸਿੰਘ ਦੇ ਬਿਆਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement