ਅਬੋਹਰ 'ਚ ਜੱਦੀ ਜਾਇਦਾਦ ਨੂੰ ਲੈ ਕੇ ਭਰਾ ਨੇ ਹੀ ਭਰਾ ਨੂੰ ਕੀਤਾ ਲਹੂ-ਲੁਹਾਣ

By : GAGANDEEP

Published : May 28, 2023, 4:27 pm IST
Updated : May 28, 2023, 4:28 pm IST
SHARE ARTICLE
photo
photo

ਪ੍ਰਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਕਰਵਾਇਆ ਦਾਖ਼ਲ

 

ਅਬੋਹਰ: ਅਬੋਹਰ ਦੇ ਪਿੰਡ ਕਿੱਲਿਆਂਵਾਲੀ 'ਚ ਜੱਦੀ ਜਾਇਦਾਦ ਦੀ ਵੰਡ ਨੂੰ ਲੈ ਕੇ ਭਰਾ ਨੇ ਆਪਣੇ ਹੀ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿਤਾ। ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿਤੀ ਗਈ ਹੈ।

ਇਹ ਵੀ ਪੜ੍ਹੋ: ਫਗਵਾੜਾ: 4 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ

ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ 26 ਸਾਲਾ ਜੁਗਨੂੰ ਪੁੱਤਰ ਮੋਹਕਮ ਨੇ ਦਸਿਆ ਕਿ ਉਸ ਦੀ ਜਾਇਦਾਦ ਉਸ ਦੇ ਭਰਾ ਨਾਲ ਵੰਡੀ ਹੋਈ ਹੈ। ਇਸ ਤੋਂ ਬਾਅਦ ਉਸ ਨੇ ਆਪਣੇ ਹਿੱਸੇ ਦੀਆਂ ਇੱਟਾਂ ਇਕੱਠੀਆਂ ਕਰ ਲਈਆਂ, ਜਿਸ ਵਿਚ ਉਸ ਦਾ ਭਰਾ ਵੀ ਹਿੱਸਾ ਮੰਗ ਰਿਹਾ ਹੈ।

ਇਹ ਵੀ ਪੜ੍ਹੋ: ਡਿੱਗ ਦੀ ਸਫਾਈ ਕਰਨ ਗਏ ਪਿਓ-ਪੁੱਤ ਸਮੇਤ 4 ਲੋਕਾਂ ਦੀ ਕਰੰਟ ਲੱਗਣ ਨਾਲ ਹੋਈ ਮੌਤ 

ਐਤਵਾਰ ਨੂੰ ਜਦੋਂ ਉਸ ਨੇ ਆਪਣੇ ਭਰਾ ਨੂੰ ਇੱਟਾਂ ਦਾ ਹਿੱਸਾ ਦੇਣ ਤੋਂ ਇਨਕਾਰ ਕੀਤਾ ਤਾਂ ਉਸ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿਤਾ। ਉਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement