ਫਗਵਾੜਾ: 4 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ

By : GAGANDEEP

Published : May 28, 2023, 4:07 pm IST
Updated : May 28, 2023, 4:07 pm IST
SHARE ARTICLE
photo
photo

ਪਤੀ ਗੰਭੀਰ ਜਖ਼ਮੀ

 

ਫਗਵਾੜਾ: ਫਗਵਾੜਾ ’ਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਸੜਕ ਹਾਦਸੇ ’ਚ ਇਕ ਨਵ-ਵਿਆਹੁਤਾ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕਿਰਨ ਪਤਨੀ ਸ਼ਿਵਮ ਵਾਸੀ ਗਗਨਦੀਪ ਕਾਲੋਨੀ ਲੁਧਿਆਣਾ ਵਜੋਂ ਹੋਈ ਹੈ, ਜਦਕਿ ਉਸ ਦਾ ਪਤੀ ਸ਼ਿਵਮ ਵਾਸੀ ਗਗਨਦੀਪ ਕਾਲੋਨੀ ਲੁਧਿਆਣਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਹੈ।

ਇਹ ਵੀ ਪੜ੍ਹੋ: ਡਿੱਗ ਦੀ ਸਫਾਈ ਕਰਨ ਗਏ ਪਿਓ-ਪੁੱਤ ਸਮੇਤ 4 ਲੋਕਾਂ ਦੀ ਕਰੰਟ ਲੱਗਣ ਨਾਲ ਹੋਈ ਮੌਤ 

ਸ਼ਿਵਮ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿਥੇ ਸਰਕਾਰੀ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।  ਜਾਣਕਾਰੀ ਮੁਤਾਬਕ ਫਗਵਾੜਾ ਦੇ ਪਿੰਡ ਚਾਹੇੜੂ ਨੇੜੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਨਵ-ਵਿਆਹੁਤਾ ਪਤੀ-ਪਤਨੀ ਹਾਦਸੇ ਦਾ ਸ਼ਿਕਾਰ ਹੋ ਗਏ।

ਇਹ ਵੀ ਪੜ੍ਹੋ: ਰੋਜ਼ੀ ਰੋਟੀ ਲਈ ਇਟਲੀ ਗਏ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਹੋਈ ਮੌਤ

 ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਭੇਜ ਦਿੱਤਾ ਹੈ।  ਦੱਸ ਦੇਈਏ ਕਿ ਦੋਵਾਂ ਦਾ ਵਿਆਹ ਲਗਭਗ 4 ਮਹੀਨੇ ਪਹਿਲਾਂ ਹੋਇਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement