ਪੀਣ ਵਾਲੀ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਦੀ ਖ਼ੈਰ ਨਹੀਂ, ਸਰਕਾਰ ਵਲੋਂ ਸਖ਼ਤ ਨਿਰਦੇਸ਼ ਜਾਰੀ
Published : Jun 28, 2019, 12:48 pm IST
Updated : Jun 28, 2019, 12:48 pm IST
SHARE ARTICLE
Govt. Issue Notice to prevent drinking water wastage
Govt. Issue Notice to prevent drinking water wastage

ਸਰਕਾਰ ਵਲੋਂ ਪੀਣ ਵਾਲੇ ਪਾਣੀ ਦੀ ਵਰਤੋ ਸੋਚ-ਸਮਝ ਕੇ ਕਰਨ ਦੇ ਨਿਰਦੇਸ਼

ਚੰਡੀਗੜ੍ਹ: ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਵਿਰੁਧ ਪੰਜਾਬ ਸਰਕਾਰ ਨੇ ਸਖ਼ਤ ਰੁਖ਼ ਅਖ਼ਤਿਆਰ ਲਿਆ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਨੇ ਸਖ਼ਤ ਨਿਰਦੇਸ਼ ਜਾਰੀ ਕਰ ਦਿਤੇ ਹਨ। ਨਿਰਦੇਸ਼ਾਂ ਮੁਤਾਬਕ ਪੰਜਾਬ ਭਰ ਦੇ ਸ਼ਹਿਰਾਂ ਵਿਚ ਸਿੱਧਾ ਪਾਈਪ ਲਗਾ ਕੇ ਗੱਡੀਆਂ ਜਾਂ ਫ਼ਰਸ਼ ਧੋਣ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ। ਪਹਿਲੀ ਵਾਰ ਉਲੰਘਣਾ ਕਰਨ ’ਤੇ ਇਕ ਹਜ਼ਾਰ ਰੁਪਏ ਜੁਰਮਾਨਾ ਲਗਾਇਆ ਜਾਵੇਗਾ।

Govt. NoticeGovt. Notice

ਦੂਜੀ ਵਾਰ ਉਲੰਘਣਾ ਕਰਨ ’ਤੇ 2 ਹਜ਼ਾਰ ਰੁਪਏ ਤੇ ਤੀਜੀ ਵਾਰ ਉਲੰਘਣਾ ਕਰਨ ’ਤੇ ਪਾਣੀ ਦਾ ਕੁਨੈਕਸ਼ਨ ਹੀ ਕੱਟ ਦਿਤਾ ਜਾਵੇਗਾ ਤੇ 5 ਹਜ਼ਾਰ ਜੁਰਮਾਨਾ ਵਸੂਲ ਕਰਨ ਤੋਂ ਬਾਅਦ ਮੁੜ ਕੁਨੈਕਸ਼ਨ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਬੂਟਿਆਂ ਤੇ ਬਗੀਚਿਆਂ ਵਿਚ ਪਾਈਪ ਲਗਾ ਕੇ ਸਿਰਫ਼ ਸ਼ਾਮ ਨੂੰ 5 ਵਜੇ ਤੋਂ ਬਾਅਦ ਹੀ ਪਾਣੀ ਲਾਇਆ ਜਾ ਸਕੇਗਾ। ਇਸ ਦੀ ਉਲੰਘਣਾ ’ਤੇ ਵੀ ਉਕਤ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਹਰ ਪੰਦਰਵਾੜੇ ਮਹਿਕਮੇ ਨੂੰ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।

Govt. Issue notice to prevent drinking water wastageGovt. Issue notice to prevent drinking water wastage

ਸਥਾਨਕ ਸਰਕਾਰਾਂ ਵਿਭਾਗ ਨੇ ਪਾਣੀ ਦੀ ਵਧਦੀ ਸਮੱਸਿਆ ਨੂੰ ਵੇਖਦੇ ਹੋਏ ਕਿਹਾ ਹੈ ਕਿ ਪੀਣ ਵਾਲੇ ਪਾਣੀ ਨੂੰ ਧਿਆਨ ਨਾਲ ਵਰਤਿਆ ਜਾਵੇ ਤੇ ਇਸ ਸਬੰਧੀ ਹੋਰਾਂ ਨੂੰ ਵੀ ਸਮਝਾਇਆ ਜਾਵੇ। ਪੀਣ ਵਾਲੇ ਪਾਣੀ ਨੂੰ ਸੰਜਮ ਨਾਲ ਵਰਤਿਆ ਜਾਵੇ ਤਾਂ ਜੋ ਭਵਿੱਖ ਵਿਚ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement